ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਗਰਮਾ ਗਈ ਹੈ । ਜਿਸਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਨਵੇਂ-ਨਵੇਂ ਐਲਾਨ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ 25 ਨਵੰਬਰ ਨੂੰ ਬਾਘਾਪੁਰਾਣਾ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਿਕ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਦੱਸਿਆ ਕਿ 25 ਨਵੰਬਰ ਨੂੰ CM ਚੰਨੀ ਅਨਾਜ ਮੰਡੀ ਕੋਟਕਪੂਰਾ ਰੋਡ ਵਿਖੇ ਪਹੁੰਚ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਇਸ ਦੌਰਾਨ CM ਚੰਨੀ ਨਾਲ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਆਗੂ ਮੌਜੂਦ ਰਹਿਣਗੇ।
ਜ਼ਿਕਰਯੋਗ ਹੈ ਕਿ ਚੋਣਾਂ ਦੇ ਮੱਦੇਨਜ਼ਰ ਸਿਆਸਤ ਬਹੁਤ ਬਹੁਤ ਭਖੀ ਹੋਈ ਹੈ। ਬੀਤੇ ਦਿਨ ਜਿੱਥੇ ਇੱਕ ਪਾਸੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਦੌਰੇ ‘ਤੇ ਸਨ ਤੇ ਉੱਥੇ ਹੀ ਦੂਜੇ ਪਾਸੇ CM ਚੰਨੀ ਵੱਲੋਂ ਲੁਧਿਆਣਾ ਵਿੱਚ ਰੈਲੀ ਕੀਤੀ ਜਾ ਰਹੀ ਸੀ। ਇਸ ਰੈਲੀ ਦੌਰਾਨ ਵੀ CM ਚੰਨੀ ਵੱਲੋਂ ਆਟੋ ਚਾਲਕਾਂ ਦੇ ਨਾਲ-ਨਾਲ ਹੋਰ ਵੀ ਕਈ ਐਲਾਨ ਕੀਤੇ ਗਏ।
ਵੀਡੀਓ ਲਈ ਕਲਿੱਕ ਕਰੋ -: