ਜਿੱਥੇ ਆਏ ਦਿਨ ਹੀ ਪੰਜਾਬ ਦੇ ਸੀਐੱਮ ਚੰਨੀ ਨਵੇਂ ਵਾਅਦੇ ਕਰਦੇ ਨਜ਼ਰ ਆ ਰਹੇ ਹਨ, ਉੱਥੇ ਹੀ ਹੁਣ ਪੰਜਾਬ ‘ਚ ਸੀਲਿੰਗ ਦੀ ਹੱਦਬੰਦੀ ਤੋਂ ਵੱਧ ਜ਼ਮੀਨ ਰੱਖਣ ਵਾਲਿਆਂ ‘ਤੇ ਨੱਥ ਕਸਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਦੇ ਚਲਦਿਆਂ ਹੀ ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਲੀਡਰ ਸਹਿਬਾਨਾਂ ਨਾਲ ਮੀਟਿੰਗ ਹੋਈ ਸੀ।
ਇਸ ਮੀਟਿੰਗ ਵਿੱਚ ਮੁੱਖ ਮੰਤਰੀ ਚੰਨੀ ਨੇ ‘ਪੰਜਾਬ ਲੈਂਡ ਰਿਫਾਰਮਜ਼ ਐਕਟ 1972’ ਦੇ ਤਹਿਤ ਸੀਲਿੰਗ ਦੀ ਹੱਦਬੰਦੀ ਤੋਂ ਵੱਧ ਜ਼ਮੀਨ ਰੱਖਣ ਵਾਲੇ ਮੈਮਾਲਕਾਂ ਦੀ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਦੇ ਹੁਕਮ ਦਿੱਤੇ ਹੈ।
ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਕੁਲੈਕਟਰ ਐਗਰੇਰੀਨ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਲਦ ਤੋਂ ਜਲਦ ਇਸ ਰਿਪੋਰਟ ਨੂੰ ਭੇਜਿਆ ਜਾਵੇ। ਇਸ ਨੂੰ ਲੈ ਕੇ ਜਨਰਲ ਕੈਟੇਗਰੀ ‘ਚ ਕਾਗ਼ੀ ਹਲਚਲ ਮਚ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: