ਪੰਜਾਬ ‘ਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ 15 ਜਨਵਰੀ ਤੋਂ ਲਾਗੂ ਹੋਵੇਗੀ। ਇਸ ਦੇ ਲਈ ਸੂਬੇ ਭਰ ਵਿਚ 9 ਹਜ਼ਾਰ ਦੇ ਕਰੀਬ ਮੈਡੀਕਲ ਕੈਂਪ ਲਗਾਏ ਜਾਣਗੇ। ਇਨਰੋਲਮੈਂਟ ਤੋਂ ਬਾਅਦ ਕੋਈ ਵੀ ਮੁਫ਼ਤ ਇਲਾਜ ਕਰਵਾ ਸਕਦਾ ਹੈ। ਅਗਲੇ 3-4 ਮਹੀਨਿਆਂ ਤੱਕ ਸਾਰਿਆਂ ਤੱਕ ਕਾਰਡ ਪਹੁੰਚਾਏ ਜਾਣਗੇ। ਇਹ ਜਾਣਕਾਰੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।
ਪੰਜਾਬ ਸਰਕਾਰ ਨੇ ਆਪਣੀ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਕੀਤਾ ਹੈ, ਜਿਸ ਤਹਿਤ ਸੂਬੇ ਭਰ ਦੇ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਸਿਹਤ ਬੀਮਾ ਕਵਰੇਜ ਮਿਲੇਗਾ।
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਹ ਯੋਜਨਾ 15 ਜਨਵਰੀ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਅਧਿਕਾਰਤ ਤੌਰ ‘ਤੇ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ‘ਹੁਣ ਪਤੀ ਦੀ ਸਹਿਮਤੀ ਤੋਂ ਬਿਨ੍ਹਾਂ ਵੀ ਗਰਭਪਾਤ ਕਰਵਾ ਸਕਦੀ ਹੈ ਪਤਨੀ’ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸਿਹਤ ਸੰਭਾਲ ਤੱਕ ਸਰਵਜਨਕ ਪਹੁੰਚ ਨੂੰ ਯਕੀਨੀ ਬਣਾਉਣਾ ਅਤੇ ਪੰਜਾਬ ਨਿਵਾਸੀਆਂ ਨੂੰ ਉੱਚ ਡਾਕਟਰੀ ਖਰਚਿਆਂ ਤੋਂ ਬਚਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਬੀਮਾਕਰਤਾ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਪੂਰੀ ਕਰ ਲਈ ਹੈ ਅਤੇ ਕੈਸ਼ਲੈੱਸ ਇਲਾਜ ਪ੍ਰਦਾਨ ਕਰਨ ਲਈ ਰਾਜ ਭਰ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕਰਨ ਦੇ ਅੰਤਿਮ ਪੜਾਅ ਵਿੱਚ ਹੈ।
ਵੀਡੀਓ ਲਈ ਕਲਿੱਕ ਕਰੋ -:
























