ਅੱਜ ਪੂਰੀ ਦੁਨੀਆ ਵਿੱਚ ‘AntiCorruption Day’ ਮਨਾਇਆ ਜਾ ਰਿਹਾ ਹੈ। ਇਸ ਵਿਚਾਲੇ CM ਮਾਨ ਨੇ ਲੋਕਾਂ ਨੂੰ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਖਿਲਾਫ਼ ਡਟਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਇਸ ਮੌਕੇ ਲੋਕਾਂ ਨੂੰ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਖਤਮ ਕਰਨ ਦਾ ਪ੍ਰਣ ਲੈਣ ਲਈ ਕਿਹਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ।
CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ,”ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਅਜੋਕੇ ਦੌਰ ਦੀਆਂ ਸਭ ਤੋਂ ਭੈੜੀਆਂ ਬਿਮਾਰੀਆਂ ਨੇ…ਇਹ ਬਿਮਾਰੀਆਂ ਕਿਸੇ ਵੀ ਸਮਾਜ ਨੂੰ ਖੋਖਲਾ ਕਰ ਦਿੰਦੀਆਂ ਨੇ…ਦੇਸ਼ ‘ਚ ਆਮ ਆਦਮੀ ਪਾਰਟੀ ਇਨ੍ਹਾਂ ਦੋਨੋਂ ਬਿਮਾਰੀਆਂ ਖ਼ਿਲਾਫ਼ ਮੁੱਢੋਂ ਹੀ ਲੜ ਰਹੀ ਹੈ…ਅੱਜ #AntiCorruptionDay ਮੌਕੇ ਆਓ ਪ੍ਰਣ ਕਰੀਏ ਕਿ ਦੋਨੋਂ ਬਿਮਾਰੀਆਂ ਨੂੰ ਜੜ੍ਹੋਂ ਖ਼ਤਮ ਕਰਾਂਗੇ…।”
ਇਹ ਵੀ ਪੜ੍ਹੋ: ਪਿਓ ਨੇ ਧੀ ਨੂੰ ਲਾੜਾ ਬਣਾ ਕੱਢੀ ਬਾਰਾਤ, 27 ਸਾਲ ਪਹਿਲਾਂ ਹੋਈ ਗਲਤੀ ਦਾ ਕੀਤਾ ਪਸ਼ਚਾਤਾਪ
ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਖਿਲਾਫ਼ ਸਖਤ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਾਫ਼ੀ ਹੱਦ ਤੱਕ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਨੂੰ ਖਤਮ ਕਰਨ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: