ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਸਥਿਤ ਸ਼ਹੀਦ ਤਰਲੋਚਨ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਇਥੇ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਥੇ ਉਨ੍ਹਾਂ ਨੇ ਇਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਾ ਚੈੱਕ ਵੀ ਸੌਂਪਿਆ। ਸੀਐੱਮ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨਾਲ ਸਰਕਾਰ ਹਮੇਸ਼ਾ ਖੜ੍ਹੀ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਕੁਝ ਸਮਾਂ ਪਹਿਲਾਂ ਸੂਬੇ ਦੇ 3 ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਵਿਚ ਤਰਲੋਚਨ ਸਿੰਘ, ਸੁਰਿੰਦਰ ਸਿੰਘ ਤੇ ਹਰਸਿਮਰਨ ਸਿੰਘ ਸਨ ਪਰ ਮਾਰਚ ਤੋਂ ਲੈ ਕੇ 6 ਜੂਨ ਤੱਕ ਸੂਬੇ ਵਿਚ ਲੋਕ ਸਭਾ ਚੋਣਾਂ ਕਰਕੇ ਚੋਣ ਜ਼ਾਬਤਾ ਲੱਗਾ ਹੋਇਆ ਸੀ। ਇਸੇ ਕਰਕੇ ਸੀਐੱਮ ਮਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਨਹੀਂ ਮਿਲ ਸਕੇ ਸਨ ਤੇ ਨਾ ਹੀ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਦੇ ਸਕੇ ਸਨ। ਜਿਵੇਂ ਹੀ ਚੋਣ ਜ਼ਾਬਤਾ ਹਟਿਆ, ਉਸ ਦੇ ਬਾਅਦ ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਿਲਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ, 18,000 ਰੁਪਏ ਰਿਸ਼ਵਤ ਮੰਗਣ ਵਾਲਾ ASI ਕੀਤਾ ਕਾਬੂ
ਇਸ ਤੋਂ ਪਹਿਲਾਂ CM ਮਾਨ ਸ਼ਹੀਦ ਸੁਰਿੰਦਰ ਸਿੰਘ ਦੇ ਘਰ ਪਹੁੰਚੇ ਸਨ। ਉਥੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ ਤੇ ਇਕ ਕਰੋੜ ਦਾ ਚੈੱਕ ਸੌਂਪਿਆ ਸੀ। ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਦੇ ਪੁੱਤ ਨੇ ਦੇਸ਼ ਲਈ ਆਪਣੀ ਜਾਨ ਦਿੱਤੀ ਹੈ, ਇਹ ਸਾਡੇ ਲਈ ਮਾਣ ਵਾਲੀ ਗੱਲ ਹੈ।