ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਇਹ ਪਹਿਲਾ ਸਰਕਾਰੀ ਸਕੂਲ ਹੋਵੇਗਾ ਜਿਸ ਵਿੱਚ ਸਵਿਮਿੰਗ ਪੂਲ ਦੀ ਸਹੂਲਤ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ ਰੋਡ ‘ਤੇ ਸਥਿਤ ਸਕੂਲ ਆਫ਼ ਐਮੀਨੈਂਸ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਇਸ ਸਕੂਲ ਵਿੱਚ 22 ਕਲਾਸ ਰੂਮ ਬਣਾਏ ਗਏ ਹਨ। ਪ੍ਰਿੰਸੀਪਲ ਲਈ ਇੱਕ ਕਮਰਾ ਅਤੇ ਸਟਾਫ ਰੂਮ ਤਿਆਰ ਕੀਤਾ ਗਿਆ ਹੈ। 4 ਸਾਇੰਸ ਲੈਬਾਂ ਤੋਂ ਇਲਾਵਾ ਇੱਕ ਕੰਪਿਊਟਰ ਲੈਬ ਵੀ ਬਣਾਈ ਗਈ ਹੈ। ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਲਾਅਨ ਟੈਨਿਸ, ਹੈਂਡਬਾਲ, ਵਾਲੀਬਾਲ ਅਤੇ ਬਾਸਕਟਬਾਲ ਲਈ ਗਰਾਊਂਡ ਵੀ ਤਿਆਰ ਕੀਤੇ ਗਏ ਹਨ।
ਇਹ ਵੀ ਪੜ੍ਹੋ : CM ਮਨੋਹਰ ਲਾਲ ਨੇ ਫਰੀਦਾਬਾਦ ‘ਚ ‘Half Marathon’ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਲੁਧਿਆਣਾ ਵਿੱਚ ਸਕੂਲ ਦੇ ਉਦਘਾਟਨ ਤੋਂ ਬਾਅਦ CM ਮਾਨ ਅਤੇ ਅਰਵਿੰਦ ਕੇਜਰੀਵਾਲ ਇੱਥੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਨ੍ਹਾਂ ਦਾ ਅੰਮ੍ਰਿਤਸਰ ‘ਚ ਕਾਰੋਬਾਰੀਆਂ ਨੂੰ ਮਿਲਣ ਦਾ ਪ੍ਰੋਗਰਾਮ ਵੀ ਹੈ। ਸ਼ਨੀਵਾਰ ਰਾਤ ਨੂੰ ਲੁਧਿਆਣਾ ਪਹੁੰਚੇ ਕੇਜਰੀਵਾਲ ਨੇ ਹੋਟਲ ‘ਚ ਵਿਧਾਇਕਾਂ ਅਤੇ ਪਾਰਟੀ ਨੇਤਾਵਾਂ ਨਾਲ ਲੋਕ ਸਭਾ ਚੋਣਾਂ ‘ਤੇ ਚਰਚਾ ਕੀਤੀ।
ਵੀਡੀਓ ਲਈ ਕਲਿੱਕ ਕਰੋ –