ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਿੱਲੀ ਦੇ ਕਨਾਟ ਪਲੇਸ ਸਥਿਤ ਪ੍ਰਾਚੀਨ ਹਨੂੰਮਾਨ ਮੰਦਰ ਪਹੁੰਚੇ। ਸੁਨੀਤਾ ਕੇਜਰੀਵਾਲ ਵੀ ਉਨ੍ਹਾਂ ਨਾਲ ਸਨ। ਇੱਥੇ ਉਨ੍ਹਾਂ ਨੇ ਪੂਜਾ ਅਰਚਨਾ ਕੀਤੀ। ਗੋਪਾਲ ਰਾਏ, ਸੰਜੇ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਕਈ ਨੇਤਾਵੀ ਇਸ ਦੌਰਾਨ ਮੰਦਰ ‘ਚ ਮੌਜੂਦ ਸਨ।
ਦੱਸ ਦੇਈਏ ਕਿ ਮੁੱਖ ਮੰਤਰੀ ਕੇਜਰੀਵਾਲ ਦੁਪਹਿਰ 1 ਵਜੇ ਪ੍ਰੈੱਸ ਕਾਨਫਰੰਸ ਕਰਨਗੇ। ਮਹਿਰੌਲੀ ਵਿੱਚ ਸ਼ਾਮ 4 ਵਜੇ ਅਤੇ ਕ੍ਰਿਸ਼ਨਾ ਨਗਰ ਵਿੱਚ ਸ਼ਾਮ 6 ਵਜੇ ਰੋਡ ਸ਼ੋਅ ਵੀ ਕੀਤਾ ਜਾਵੇਗਾ। ਕੇਜਰੀਵਾਲ ਸ਼ੁੱਕਰਵਾਰ (10 ਮਈ) ਨੂੰ ਤਿਹਾੜ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਏ ਸਨ। ਉਹ 39 ਦਿਨ ਤਿਹਾੜ ਜੇਲ੍ਹ ਵਿੱਚ ਬੰਦ ਰਹੇ।
ਇਹ ਵੀ ਪੜ੍ਹੋ : ਸਕਿਓਰਿਟੀ ਤੋੜ ਕੇ ਧੋਨੀ ਕੋਲ ਪਹੁੰਚਿਆ ਸ਼ਖਸ, ਲਗਾਇਆ ਗਲੇ ਤੇ ਛੂਹੇ ਪੈਰ ਤੇ ਫਿਰ…..
ਅਦਾਲਤ ਨੇ ਉਨ੍ਹਾਂ ਨੂੰ 1 ਜੂਨ ਯਾਨੀ 22 ਦਿਨਾਂ ਦੀ ਰਾਹਤ ਦਿੱਤੀ ਹੈ। ਕੇਜਰੀਵਾਲ ਨੂੰ 2 ਜੂਨ ਨੂੰ ਤਿਹਾੜ ‘ਚ ਆਤਮ ਸਮਰਪਣ ਕਰਨਾ ਹੋਵੇਗਾ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਨੇ ਰੋਡ ਸ਼ੋਅ ਕੀਤਾ ਅਤੇ ਦਿੱਲੀ ਵਾਸੀਆਂ ਅਤੇ ਭਗਵਾਨ ਹਨੂੰਮਾਨ ਦਾ ਧੰਨਵਾਦ ਕੀਤਾ।
ਵੀਡੀਓ ਲਈ ਕਲਿੱਕ ਕਰੋ -: