ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅੱਜ 16 ਮਾਰਚ ਨੂੰ 3 ਸਾਲ ਪੂਰੇ। ਇਸ ਮੌਕੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪਤਨੀ ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇੱਥੋਂ ਉਹ ਦੁਰਗਿਆਣਾ ਮੰਦਰ ਅਤੇ ਰਾਮਤੀਰਥ ਵੀ ਜਾਣਗੇ।

CM Mann and Kejriwal
ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ 5 ਸਾਲ ਪੂਰੇ ਕਰਨਗੇ ਅਤੇ ਅਗਲੇ 5 ਸਾਲ ਵੀ ਮੁੱਖ ਮੰਤਰੀ ਹੀ ਰਹਿਣਗੇ। ਕੇਜਰੀਵਾਲ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਗਰੀਬਾਂ ਦੀ ਸੇਵਾ ਕਰਨੀ ਹੈ। ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੋਵੇਗਾ। ਇਸ ਲਈ ਅਸੀਂ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਲੈਣ ਆਏ ਹਾਂ।
CM Mann and Kejriwal
CM ਭਗਵੰਤ ਮਾਨ ਨੇ ਕਿਹਾ- ਪੰਜਾਬ ‘ਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਖਿਲਾਫ ਜੰਗ ਚੱਲ ਰਹੀ ਹੈ। ਅਸੀਂ 52 ਹਜ਼ਾਰ ਨੌਕਰੀਆਂ ਦਿੱਤੀਆਂ। ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰਦੇ ਰਹੇ, ਇਸੇ ਲਈ ਉਹ ਗੁਰੂਆਂ ਦਾ ਆਸ਼ੀਰਵਾਦ ਲੈਣ ਆਏ ਹਨ।
ਇਹ ਵੀ ਪੜ੍ਹੋ : ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ
ਦੱਸ ਦੇਈਏ ਕਿ ਕੇਜਰੀਵਾਲ 10 ਦਿਨਾਂ ਤੋਂ ਹੁਸ਼ਿਆਰਪੁਰ ‘ਚ ਵਿਪਾਸਨਾ ‘ਚ ਸਨ। ਕੇਜਰੀਵਾਲ ਕੱਲ੍ਹ ਹੀ ਅੰਮ੍ਰਿਤਸਰ ਪੁੱਜੇ ਸਨ। ਜਿੱਥੇ ਉਹ ਸਾਬਕਾ ਮੰਤਰੀ ਇੰਦਰਬੀਰ ਨਿੱਝਰ ਦੇ ਘਰ ਗਏ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਅੱਜ ਉਹ ਪੰਜਾਬ ਦੇ ਵਿਧਾਇਕਾਂ ਨਾਲ ਵੀ ਮੀਟਿੰਗ ਕਰਨਗੇ। ਇਸ ਤੋਂ ਪਹਿਲਾਂ ਵੀ ਕਾਂਗਰਸ ਨੇ ਦਾਅਵਾ ਕੀਤਾ ਸੀ ਕਿ 35 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਜਿਸ ਤੋਂ ਬਾਅਦ ਕੇਜਰੀਵਾਲ ਨੇ ਦਿੱਲੀ ‘ਚ ਵਿਧਾਇਕਾਂ ਦੀ ਮੀਟਿੰਗ ਵੀ ਬੁਲਾਈ ਸੀ।
ਪਾਰਟੀ ਦੇ 10 ਸਾਲਾਂ ਬਾਅਦ ਦਿੱਲੀ ਵਿੱਚ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਉਨ੍ਹਾਂ ਦੇ ਪੰਜਾਬ ਤੋਂ ਰਾਜ ਸਭਾ ਵਿੱਚ ਜਾਣ ਦੀ ਵੀ ਚਰਚਾ ਹੈ ਕਿਉਂਕਿ ‘ਆਪ’ ਨੇ ਲੁਧਿਆਣਾ ਪੱਛਮੀ ਸੀਟ ਤੋਂ ਉਪ ਚੋਣ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸੋਮਵਾਰ ਨੂੰ ਕੇਜਰੀਵਾਲ ਅਰੋੜਾ ਲਈ ਚੋਣ ਪ੍ਰਚਾਰ ਵੀ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
























