ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 3 ਵਜੇ ਲੁਧਿਆਣਾ ਤੋਂ ਸੂਬੇ ਵਿੱਚ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨ ਜਾ ਰਹੇ ਹਨ । ਜੋਨ ਬੀ ਨੇੜੇ ਨਿਗਮ ਓਲਡ ਏਜ ਹੋਮ, ਜਿਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਅਤੇ CM ਮਾਨ ਵੱਲੋਂ ਆਮ ਆਦਮੀ ਕਲੀਨਿਕ ਵਿੱਚ ਤਬਦੀਲ ਕੀਤਾ ਗਿਆ ਹੈ, ਇਨ੍ਹਾਂ ਕਲੀਨਿਕਾਂ ਦਾ ਉਦਘਾਟਨ ਕਰਨਗੇ ।
ਇਸ ਤੋਂ ਪਹਿਲਾਂ ਸੂਬੇ ਵਿੱਚ ਦੋ ਪੜਾਵਾਂ ਵਿੱਚ 504 ਕਲੀਨਿਕ ਖੋਲ੍ਹੇ ਜਾ ਚੁੱਕੇ ਹਨ । ਨਵੇਂ ਕਲੀਨਿਕਾਂ ਵਿੱਚ ਲੁਧਿਆਣਾ ਵਿੱਚ 8, ਅੰਮ੍ਰਿਤਸਰ ਵਿੱਚ 17, ਮਾਨਸਾ, ਤਰਨਤਾਰਨ, ਕਪੂਰਥਲਾ, ਬਰਨਾਲਾ ਤੇ ਬਠਿੰਡਾ ਵਿੱਚ 1-1, ਫਰੀਦਕੋਟ ਵਿੱਚ 2, ਫਿਰੋਜ਼ਪੁਰ ਵਿੱਚ 4, ਗੁਰਦਾਸਪੁਰ ਵਿੱਚ 3, ਮੋਗਾ ਵਿੱਚ 12, ਪਟਿਆਲਾ ਵਿੱਚ 5, ਸੰਗਰੂਰ ਵਿੱਚ 11 ਐਸ.ਏ.ਐਸ.ਨਗਰ ਅਤੇ ਐਸ.ਬੀ.ਐਸ.ਨਗਰ ਵਿੱਚ 6-6 ਕਲੀਨਿਕ ਖੋਲ੍ਹੇ ਜਾ ਰਹੇ ਹਨ। ਪਹਿਲੇ ਦੋ ਪੜਾਵਾਂ ਵਿੱਚ ਸਥਾਪਤ ਕੀਤੇ ਗਏ 504 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 21 ਲੱਖ ਲੋਕ ਇਲਾਜ ਕਰਵਾ ਚੁੱਕੇ ਹਨ । ਇਨ੍ਹਾਂ ਵਿੱਚੋਂ ਪਹਿਲੇ ਪੜਾਅ ਵਿੱਚ 100 ਅਤੇ ਦੂਜੇ ਪੜਾਅ ਵਿੱਚ 404 ਕਲੀਨਿਕ ਖੋਲ੍ਹੇ ਗਏ ਸਨ।
ਇਹ ਵੀ ਪੜ੍ਹੋ: ਐਕਸ਼ਨ ‘ਚ ਮਾਨ ਸਰਕਾਰ, ਭ੍ਰਿਸ਼ਟਾਚਾਰ ‘ਚ ਸ਼ਾਮਲ PSPCL ਦੇ 7 ਅਧਿਕਾਰੀਆਂ ਸਣੇ 8 ਮੁਅੱਤਲ
ਦੱਸ ਦੇਈਏ ਕਿ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਮੁਫਤ ਇਲਾਜ ਅਤੇ ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ । ਜਿਸ ਅਨੁਸਾਰ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਕੁਝ ਹੋਰ ਮੁਹੱਲਾ ਕਲੀਨਿਕ ਵੀ ਖੋਲ੍ਹੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: