ਅੱਜ ਦੇਸ਼ ਭਰ ਵਿੱਚ ਮਾਂ ਦਿਵਸ ਮਨਾਇਆ ਜਾ ਰਿਹਾ ਹੈ। ਦੁਨੀਆ ਵਿੱਚ ਮਾਂ ਨੂੰ ਹਮੇਸ਼ਾ ਹੀ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ। ਮਾਂ ਸਾਨੂੰ ਜੀਵਨ ਦਿੰਦੀ ਹੈ ਅਤੇ ਜੀਵਨ ਭਰ ਪਿਆਰ ਅਤੇ ਸਬਕ ਦਿੰਦੀ ਹੈ। ‘ਮਾਂ’ ਇਕ ਅਜਿਹਾ ਸ਼ਬਦ ਹੈ, ਜਿਸ ਦੀ ਤੁਲਨਾ ਰੱਬ ਨਾਲ ਕੀਤੀ ਜਾਂਦੀ ਹੈ। ‘ਮਾਂ’ ਸ਼ਬਦ ਕਹਿਣ ਅਤੇ ਸੁਣਨ ਨੂੰ ਤਾਂ ਬਹੁਤ ਛੋਟਾ ਹੈ ਪਰ ਉਸ ਦੇ ਅਰਥ, ਭਾਵ ਬਹੁਤ ਗਹਿਰੇ ਹਨ, ਕਿਉਂਕਿ ਰੱਬ ਦਾ ਦੂਜਾ ਰੂਪ ਹੁੰਦੀ ਹੈ ਮਾਂ। ਮਾਂ ਸਾਡੇ ਜੀਵਨ ਵਿੱਚ ਇੱਕ ਅਹਿਮ ਰੋਲ ਅਦਾ ਕਰਦੀ ਹੈ।
ਮਾਂ ਦਿਵਸ ਮੌਕੇ CM ਭਗਵੰਤ ਮਾਨ ਨੇ ਵੀ ਵਧਾਈ ਦਿੱਤੀ ਹੈ। CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਮਾਂ ਵਰਗਾ ਮੀਤ ਨਾ ਕੋਈ, ਮਾਂ ਵਰਗੀ ਅਸੀਸ ਨਾ ਕੋਈ। ਮਾਵਾਂ ਦੇ ਮੋਹ-ਪਿਆਰ ਦੇ ਇੱਕ-ਇੱਕ ਪਲ ਨੂੰ ਸਮਰਪਿਤ ਮਾਂ ਦਿਵਸ ਦੀਆਂ ਆਪ ਸਭ ਨੂੰ ਵਧਾਈਆਂ । ਪਰਮਾਤਮਾ ਅੱਗੇ ਸੰਸਾਰ ਭਰ ਦੀਆਂ ਮਾਵਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰਦੇ ਹਾਂ।”
ਉੱਥੇ ਹੀ ਇਸ ਖਾਸ ਦਿਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਆਪਣੀ ਮਾਂ ਨੂੰ ਯਾਦ ਕਰਦਿਆਂ ਇੱਕ ਪੋਸਟ ਸਾਂਝੀ ਕੀਤੀ ਹੈ । ਸੁਖਬੀਰ ਸਿੰਘ ਬਾਦਲ ਨੇ ਮਾਂ ਦਿਵਸ ਮੌਕੇ ਵੀਡੀਓ ਸਾਂਝੀ ਕਰਦਿਆਂ ਲਿਖਿਆ, “ਰੱਬ ਕਿਸੇ ਨੇ ਨਹੀਂ ਦੇਖਿਆ ਪਰ ਮਾਵਾਂ ਧਰਤੀ ਉੱਤੇ ਹਾਜ਼ਰ-ਨਾਜ਼ਰ ਰੱਬ ਦਾ ਰੂਪ ਹਨ। ਮਾਂ ਦਾ ਪਿਆਰ ਦੁਨੀਆ ਦੀ ਸਭ ਤੋਂ ਤਾਕਤਵਾਰ ਸ਼ਕਤੀ ਹੈ, ਜੋ ਆਪਣੇ ਬੱਚੇ ਨੂੰ ਅਸੀਮ ਸੰਭਾਵਨਾਵਾਂ ਨਾਲ ਭਰ ਦਿੰਦੀ ਹੈ। ਮੇਰੀ ਜ਼ਿੰਦਗੀ ਦੇ ਮਾਰਗ-ਦਰਸ਼ਨ ਵਿੱਚ ਵੀ ਸਭ ਤੋਂ ਵੱਧ ਯੋਗਦਾਨ ਮੇਰੇ ਮਾਤਾ ਜੀ ਦਾ ਹੀ ਰਿਹਾ ਹੈ, ਉਨ੍ਹਾਂ ਨੂੰ ਯਾਦ ਕਰਦਿਆਂ ਮੈਂ ਅੱਜ ਸੰਸਾਰ ਦੀਆਂ ਸਾਰੀਆਂ ਮਾਵਾਂ ਨੂੰ ਮਾਂ ਦਿਵਸ ਮੁਬਾਰਕ। ਵਾਹਿਗੁਰੂ ਮਾਵਾਂ ਦੀ ਉਮਰ ਲੰਬੀ ਕਰੇ ਅਤੇ ਤੰਦਰੁਸਤੀਆਂ ਬਖ਼ਸ਼ੇ।”
ਵੀਡੀਓ ਲਈ ਕਲਿੱਕ ਕਰੋ -: