ਭ੍ਰਿਸ਼ਟਾਚਾਰ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੂਰੀ ਤਰ੍ਹਾਂ ਸਖਤ ਹੈ। CM ਮਾਨ ਨੇ ਕਾਂਗਰਸ ਸਰਕਾਰ ਸਮੇਂ ਹੋਏ SC ਵਿਦਿਆਰਥੀ ਸਕਾਲਰਸ਼ਿਪ ਘਪਲੇ ਮਾਮਲੇ ‘ਤੇ ਹੁਣ ਵੱਡੇ ਐਕਸ਼ਨ ਦੀ ਤਿਆਰੀ ਕਰ ਲਈ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ SC ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ । ਉਨ੍ਹਾਂ ਕਿਹਾ ਹੈ ਕਿ ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। CM ਮਾਨ ਨੇ ਟਵੀਟ ਕਰਦਿਆਂ ਲਿਖਿਆ, “ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜੀਫਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ ਹਨ । ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫੰਡਾਂ ਵਿੱਚ ਗੜਬੜੀ ਵਿਖਾਈ ਦਿੱਤੀ ਹੈ। ਜਾਂਚ ਲਈ ਹੁਕਮ ਜਾਰੀ ਕਰ ਦਿੱਤੇ ਹਨ । ਸਾਡੇ SC ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲਿਆਂ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ। ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।”
ਇਹ ਵੀ ਪੜ੍ਹੋ: SC ਸਕਾਲਰਸ਼ਿਪ ਘਪਲਾ, ਵੱਡੇ ਐਕਸ਼ਨ ਦੀ ਤਿਆਰੀ ‘ਚ ਮਾਨ ਸਰਕਾਰ, ਧਰਮਸੋਤ ‘ਤੇ ਕਸੇਗਾ ਸ਼ਿਕੰਜਾ
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਐਲਾਨ ਨਾਲ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋ ਸਕਦਾ ਹੈ। ਵਣ ਵਿਭਾਗ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜੇ ਗਏ ਧਰਮਸੋਤ ‘ਤੇ ਹੁਣ ਸਕਾਲਰਸ਼ਿਪ ਘੁਟਾਲੇ ਦੇ ਦੋਸ਼ ਲੱਗ ਸਕਦੇ ਹਨ । ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਅਜਿਹੇ ਵਿੱਚ ਧਰਮਸੋਤ ਖਿਲਾਫ ਨਵਾਂ ਮਾਮਲਾ ਦਰਜ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: