ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਵੱਲੋਂ ਐਲਾਨ ਕੀਤੇ ਜਾ ਰਹੇ ਹਨ। ਇਸ ਵਿਚਾਲੇ ਹੁਣ CM ਮਾਨ ਵੱਲੋਂ ਵਿਦਿਆਥੀਆਂ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਮੁੱਖ ਮੰਤਰੀ ਵੱਲੋਂ ਵਿਦਿਆਰਥੀਆਂ ਨੂੰ ਰਾਹਤ ਦਿੱਤੀ ਗਈ ਹੈ। ਦੱਸ ਦੇਈਏ ਕਿ ਸੂਬੇ ਵਿੱਚ ਸਕੂਲ ਸਿੱਖਿਆ ਬੋਰਡ ਵੱਲੋਂ10ਵੀਂ ਤੇ 12ਵੀਂ ਦੀ ਪ੍ਰੀਖਿਆ ਦੇਣ ਲਈ ਵਿਦਿਆਰਥੀਆਂ ਤੋਂ ਬਿਨ੍ਹਾਂ ਪ੍ਰੀਖਿਆ ਲਏ ਹੀ 800 ਰੁਪਏ ਫੀਸ ਵਸੂਲ ਕਰ ਲਈ ਗਈ ਹੈ। ਪਹਿਲਾਂ ਇਹ ਫੀਸ 300 ਰੁਪਏ ਹੋਇਆ ਕਰਦੀ ਸੀ, ਪਰ ਬੋਰਡ ਵੱਲੋਂ ਅਚਾਨਕ ਇਸ ਫੀਸ ਵਿੱਚ ਵਾਧਾ ਕਰ ਦਿੱਤਾ ਗਿਆ।
ਸਿੱਖਿਆ ਬੋਰਡ ਵੱਲੋਂ ਵਧਾ ਕੇ ਵਸੂਲੀ ਖਿਲਾਫ਼ ਬੱਚਿਆਂ ਦੇ ਮਾਪਿਆਂ ਵੱਲੋਂ ਵਿਰੋਧ ਕੀਤਾ ਗਿਆ, ਪਰ ਕੁਝ ਵਿਦਿਆਰਥੀ ਅਜਿਹੇ ਵੀ ਸਨ ਜਿਨ੍ਹਾਂ ਵੱਲੋਂ ਸਰਟੀਫਿਕੇਟ ਲੈਣ ਲਈ 800 ਰੁਪਏ ਫੀਸ ਜਮ੍ਹਾ ਕਰਵਾ ਦਿੱਤੀ ਸੀ। ਇਨ੍ਹਾਂ ਵਿੱਚੋਂ ਕਈ ਵਿਦਿਆਰਥੀ ਅਜਿਹੇ ਵੀ ਹਨ ਜਿਨ੍ਹਾਂ ਦੇ ਮਾਤਾ-ਪਿਤਾ ਇਹ ਫੀਸ ਭਰਨ ਤੋਂ ਅਸਮਰੱਥ ਸਨ।
ਇਹ ਵੀ ਪੜ੍ਹੋ: ਗੈਂਗਸਟਰਾਂ ਖ਼ਿਲਾਫ਼ ਮਾਨ ਸਰਕਾਰ ਦਾ ਵੱਡਾ ਐਕਸ਼ਨ, ਐਂਟੀ-ਗੈਂਗਸਟਰ ਟਾਸਕ ਫ਼ੋਰਸ ਬਣਾਉਣ ਦੇ ਹੁਕਮ
ਦੱਸ ਦੇਈਏ ਕਿ ਬੱਚਿਆਂ ਦੇ ਮਾਪਿਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਦਾ ਇਹ ਮਾਮਲਾ CM ਭਗਵੰਤ ਮਾਨ ਦੇ ਧਿਆਨ ਵਿੱਚ ਲਿਆਂਦਾ ਗਿਆ। ਜਿਸ ਤੋਂ ਬਾਅਦ CM ਮਾਨ ਨੇ ਸਿੱਖਿਆ ਮੰਤਰੀ ਨਾਲ ਗੱਲਬਾਤ ਕਰਨ ਤੋਂ ਬਾਅਦ ਸਖ਼ਤ ਕਦਮ ਚੁੱਕਿਆ। ਮੁੱਖ ਮੰਤਰੀ ਨੇ ਸਖਤ ਕਦਮ ਚੁੱਕਦਿਆਂ ਇਹ ਫ਼ੀਸ ਸਿਰਫ਼ 100 ਰੁਪਏ ਲੈਣ ਦਾ ਐਲਾਨ ਕੀਤਾ ਹੈ ਜਿਸ ਨੂੰ ਲੈ ਕੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੀ ਪੱਤਰ ਜਾਰੀ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: