ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ ਪੰਜਾਬ ਦੀ ਸਥਿਤੀ ਸੁਧਾਰਨ ਲਈ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ ਕਿ CM ਭਗਵੰਤ ਮਾਨ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਅਹਿਮ ਐਲਾਨ ਕਰਨ ਜਾ ਰਹੇ ਹਨ। ਇਸ ਬਾਰੇ ਖੁਦ CM ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਅੱਜ 2 ਵਜੇ LIVE ਹੋ ਕੇ ਤੁਹਾਡੇ ਸਾਰਿਆਂ ਨਾਲ ਇੱਕ ਵੱਡਾ ਫ਼ੈਸਲਾ ਸਾਂਝਾ ਕਰਾਂਗਾ। ਇਤਿਹਾਸਿਕ ਫ਼ੈਸਲਾ ਪੰਜਾਬ ਅਤੇ ਪੰਜਾਬੀਆਂ ਦੇ ਹਿਤ ਦਾ ਹੋਵੇਗਾ। ਚੋਣਾਂ ਦੌਰਾਨ ਤੁਹਾਡੇ ਸਾਰਿਆਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰਨ ਜਾ ਰਹੇ ਹਾਂ।” ਇਸ ਤਹਿਤ ਪੰਜਾਬ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਡਾ ਤੋਹਫਾ ਦੇਣ ਜਾ ਰਹੀ ਹੈ । ਫਿਲਹਾਲ ਇਹ ਐਲਾਨ ਕੀ ਹੋਵੇਗਾ, ਇਸ ਦਾ ਪਤਾ ਕੁਝ ਦੇਰ ਵਿੱਚ ਲੱਗ ਜਾਵੇਗਾ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਐਲਾਨ ਕੀਤਾ ਸੀ ਕਿ 18 ਸਾਲ ਤੋਂ ਉੱਪਰ ਹਰ ਮਹਿਲਾ ਨੂੰ ਇੱਕ-ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਹਾਲਾਂਕਿ ਹਾਲੇ ਤੱਕ ਇਸਦਾ ਐਲਾਨ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਨੂੰ ਲੈ ਕੇ CM ਭਗਵੰਤ ਮਾਨ ਅੱਜ ਐਲਾਨ ਕਰ ਸਕਦੇ ਹਨ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ : ਇੰਟਰਪੋਲ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ
ਗੌਰਤਲਬ ਹੈ ਕਿ ਹੁਣ ਹੁਣ ਤੱਕ ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਕਈ ਐਲਾਨ ਕੀਤੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਪੰਜਾਬ ਵਿੱਚ 25 ਹਜ਼ਾਰ ਸਰਕਾਰੀ ਨੌਕਰੀਆਂ, 35 ਹਜ਼ਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਆਨ-ਡਿਊਟੀ ਸ਼ਹੀਦ ਹੋਣ ਵਾਲੇ ਫੌਜੀਆਂ ਤੇ ਪੁਲਿਸ ਕਰਮਚਾਰੀਆਂ ਦੇ ਪਰਿਵਾਰ ਨੂੰ 1 ਕਰੋੜ ਦਾ ਮੁਆਵਜ਼ਾ, ਇੱਕ ਵਿਧਾਇਕ-ਇੱਕ ਪੈਨਸ਼ਨ ਆਦਿ ਵਰਗੇ ਵੱਡੇ ਫੈਸਲੇ ਸ਼ਾਮਿਲ ਹਨ।
ਵੀਡੀਓ ਲਈ ਕਲਿੱਕ ਕਰੋ -: