ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇੱਕ ਅਹਿਮ ਫੈਸਲਾ ਲਿਆ ਹੈ। CM ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਵੱਲੋਂ ਪੰਜ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਦੱਸ ਦੇਈਏ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਇਸ ਦੌਰਾਨ ਗੁਰਦੁਆਰਾ ਕਮੇਟੀ ਨੇ ਮੁੱਖ ਮੰਤਰੀ ਦੇ ਸਾਹਮਣੇ ਇਹ ਮੰਗ ਰੱਖੀ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਮੰਗ ਸਵੀਕਾਰ ਕਰਦੇ ਹੋਏ ਪੰਜ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
