ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਿਸ਼ਵਤਖੋਰੀ ਖਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਵਿਚਾਲੇ ਹੁਣ ਰਿਸ਼ਵਤ ਖੋਰੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ । ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਹੈ ਕਿ ਰਿਸ਼ਵਤਖ਼ੋਰੀ ਭਾਵੇਂ ਕਿਸੇ ਨੇ ਵੀ, ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ, ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਸਬੰਧੀ CM ਮਾਨ ਨੇ ਟਵੀਟ ਕਰਦਿਆਂ ਲਿਖਿਆ, “ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ ਹੈ।”
ਵੀਡੀਓ ਲਈ ਕਲਿੱਕ ਕਰੋ -: