ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਨੂੰ ਲੈ ਕੇ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਵਿੱਚ ਝੋਨੇ ਦੀ ਲਿਫਟਿੰਗ ਸਮੇਤ ਹਰ ਪੁਆਇੰਟ ‘ਤੇ ਵਿਚਾਰ ਕੀਤਾ ਜਾਵੇਗਾ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀ ਹਾਜ਼ਰ ਰਹਿਣਗੇ।
ਮੀਟਿੰਗ ਝੋਨੇ ਦੀ ਸੁਚਾਰੂ ਖਰੀਦ ਅਤੇ ਮੰਡੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੰਬੰਧਿਤ ਅਫ਼ਸਰਾਂ ਨਾਲ ਮੀਟਿੰਗ ਰੱਖੀ ਗਈ ਹੈ। ਮੀਟਿੰਗ ਵਿੱਚ ਝੋਨੇ ਦੀ ਲਿਫਟਿੰਗ ਦਾ ਜਾਇਜ਼ਾ ਲਿਆ ਜਾਵੇਗਾ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕਿਸਾਨਾਂ ਅਤੇ ਮੁੱਖ ਮੰਤਰੀ ਵਿਚਾਲੇ ਬੈਠਕ ਹੋਈ ਸੀ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਚਾਰ ਦਿਨਾਂ ਅੰਦਰ ਝੋਨੇ ਦੀ ਲਿਫਟਿੰਗ ਸਹੀ ਢੰਗ ਨਾਲ ਨਾ ਹੋਈ ਤਾਂ ਉਹ ਮੁੜ ਸੰਘਰਸ਼ ਦੇ ਰਾਹ ‘ਤੇ ਆਉਣਗੇ।
ਇਹ ਵੀ ਪੜ੍ਹੋ : ਤਰਨਤਾਰਨ ਦੇ ਪਿੰਡ ਚੀਮਾ ‘ਚ AAP ਆਗੂ ਦੇ ਘਰ ਦੇ ਬਾਹਰ ਚੱ.ਲੀ.ਆਂ ਗੋ.ਲੀਆਂ, ਸਰਪੰਚ ਹੋਇਆ ਜ਼ਖਮੀ
ਦੱਸ ਦੇਈਏ ਕਿ ਝੋਨਾ ਸੂਬੇ ਦੇ ਕਿਸਾਨਾਂ ਦੀਆਂ ਪ੍ਰਮੁੱਖ ਫ਼ਸਲਾਂ ਵਿੱਚੋਂ ਇੱਕ ਹੈ। ਪਰ ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਝੋਨਾ ਖਰੀਦਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁੱਦੇ ‘ਤੇ ਭਾਰਤੀ ਕਿਸਾਨ ਏਕਤਾ ਉਗਰਾਹਾਂ ਨੇ 25 ਟੋਲ ਪਲਾਜ਼ਿਆਂ ਅਤੇ 25 ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: