ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਹੜ੍ਹਾਂ ਦੇ ਸੰਕਟ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਇਸ ਵਿੱਚ ਹੜ੍ਹ ਪ੍ਰਬੰਧਨ ਸਬੰਧੀ ਫੈਸਲੇ ਲਏ ਜਾਣਗੇ। ਸੂਬੇ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਦੀ ਵੀ ਸਮੀਖਿਆ ਕਰਨਗੇ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਤੇ ਸੀਨੀਅਰ ਅਫ਼ਸਰ ਸ਼ਾਮਲ ਹੋਣਗੇ।
ਹੜ੍ਹ ਪੀੜਤਾਂ ਦੀ ਮਦਦ ਲਈ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵੱਡਾ ਯੋਗਦਾਨ ਦਿੱਤਾ ਗਿਆ ਹੈ। ਮੰਤਰੀ ਰਵਜੋਤ ਨੇ ਆਪਣੀ ਇੱਕ ਸਾਲ ਦੀ ਤਨਖ਼ਾਹ (12 ਲੱਖ) CM ਰਾਹਤ ਫ਼ੰਡ ਵਿੱਚ ਦਾਨ ਦਿੱਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 12 ਲੱਖ ਰੁਪਏ ਦਾ ਚੈੱਕ ਸੌਂਪਿਆ ਹੈ। ਰੂਪਨਗਰ ਦੇ ਸ੍ਰੀ ਆਨੰਦਪੁਰ ਸਾਹਿਬ ਇਲਾਕੇ ਵਿੱਚ 12 ਥਾਵਾਂ ‘ਤੇ ਨੰਗਲ ਭਾਖੜਾ ਫੀਡਰ ਨਹਿਰ ਢਹਿ ਗਈ ਹੈ। ਮੰਤਰੀ ਹਰਜੋਤ ਬੈਂਸ ਖੁਦ ਮੌਕੇ ‘ਤੇ ਪਹੁੰਚੇ ਅਤੇ ਲੋਕਾਂ ਨਾਲ ਬਚਾਅ ਕਾਰਜ ਸ਼ੁਰੂ ਕੀਤੇ।
ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਮੋਗਾ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਮੋਹਾਲੀ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਹੜ੍ਹਾਂ ਦੀ ਲਪੇਟ ਵਿੱਚ ਹਨ। ਜਲੰਧਰ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਅਤੇ ਡੈਮਾਂ ਤੋਂ ਛੱਡੇ ਗਏ ਪਾਣੀ ਕਾਰਨ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ।
ਇਹ ਵੀ ਪੜ੍ਹੋ : MLA ਹਰਮੀਤ ਸਿੰਘ ਪਠਾਣਮਾਜਰਾ ਪੁਲਿਸ ਹਿਰਾਸਤ ‘ਚੋਂ ਫਰਾਰ ! ਪਟਿਆਲਾ ਪੁਲਿਸ ਨੇ ਹਰਿਆਣਾ ਤੋਂ ਕੀਤਾ ਸੀ ਗ੍ਰਿਫ਼ਤਾਰ
ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਪ੍ਰਭਾਵਿਤ ਹੋਏ ਹਨ। ਲਗਭਗ ਤਿੰਨ ਲੱਖ ਏਕੜ ਖੇਤੀਬਾੜੀ ਜ਼ਮੀਨ, ਖਾਸ ਕਰਕੇ ਝੋਨੇ ਦੀ ਫਸਲ ਡੁੱਬ ਗਈ ਹੈ, ਜਿਸ ਨਾਲ ਵਾਢੀ ਤੋਂ ਕੁਝ ਹਫ਼ਤੇ ਪਹਿਲਾਂ ਹੀ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ, ਪਸ਼ੂਆਂ ਦੀਆਂ ਵੱਡੇ ਪੱਧਰ ‘ਤੇ ਹੋਈਆਂ ਮੌਤਾਂ ਨੇ ਪੇਂਡੂ ਪਰਿਵਾਰਾਂ ਨੂੰ ਭਾਰੀ ਆਰਥਿਕ ਝਟਕਾ ਦਿੱਤਾ ਹੈ। ਮੀਂਹ ਲਈ ਓਰੇਂਜ ਅਲਰਟ ਅੱਜ ਵੀ ਲਾਗੂ ਹੈ। ਇਸ ਦੇ ਨਾਲ ਹੀ ਭਾਖੜਾ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਤਿੰਨ ਫੁੱਟ ਹੇਠਾਂ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























