ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਕਤੂਬਰ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ CM ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਹੋਵੇਗੀ। ਸੂਬੇ ਵਿੱਚ ਆਏ ਹੜ੍ਹਾਂ ਤੋਂ ਬਾਅਦ ਸਰਕਾਰ ਹੁਣ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਇਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਵੱਡੇ ਫੈਸਲੇ ਵੀ ਸ਼ਾਮਲ ਹੋਣਗੇ। ਹਾਲਾਂਕਿ ਇਸ ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਸੂਤਰਾਂ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਆਗਿਆ ਦੇਣ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਹਮਲਾਵਰ ਨਸਲਾਂ ਦੇ ਕੁੱਤੇ ਬੈਨ! ਫੀਡਿੰਗ ਪੁਆਇੰਟ ਹੋਣਗੇ ਤੈਅ, ਨਸਬੰਦੀ ‘ਤੇ ਸਖਤੀ
ਵੀਡੀਓ ਲਈ ਕਲਿੱਕ ਕਰੋ -:
























