ਤਰਨਤਾਰਨ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦੇ 24 ਘੰਟਿਆਂ ਦੇ ਅੰਦਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦਾ ਏਜੰਡਾ ਅਜੇ ਅਧਿਕਾਰਤ ਤੌਰ ‘ਤੇ ਸਾਹਮਣੇ ਨਹੀਂ ਆਇਆ ਹੈ, ਪਰ ਸਿਆਸੀ ਹਲਕਿਆਂ ਵਿੱਚ ਇਸਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।
ਤਰਨਤਾਰਨ ਜਿਮਨੀ ਚੋਣ ਵਿੱਚ ਮਿਲੀ ਭਾਰੀ ਜਿੱਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਿਤੀ ਨਾ ਸਿਰਫ਼ ਸੂਬੇ ਦੀ ਸਿਆਸਤ ਵਿੱਚ ਸਗੋਂ ਪਾਰਟੀ ਦੇ ਅੰਦਰ ਵੀ ਹੋਰ ਮਜ਼ਬੂਤ ਕਰ ਦਿੱਤੀ ਹੈ।
ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ ਅਤੇ ਮੁੱਖ ਮੰਤਰੀ ਮਾਨ ਨੇ ਆਪਣੀ ਰਿਹਾਇਸ਼ ‘ਤੇ ਮੀਟਿੰਗ ਬੁਲਾਈ ਹੈ। ਮਾਹਿਰਾਂ ਮੁਤਾਬਕ ਜਿੱਤ ਤੋਂ ਬਾਅਦ ਮੁੱਖ ਮੰਤਰੀ ਹੁਣ ਕਈ ਸਖ਼ਤ ਅਤੇ ਰਣਨੀਤਕ ਫੈਸਲੇ ਲੈਣ ਵੱਲ ਵਧ ਸਕਦੇ ਹਨ। ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਪ੍ਰਸ਼ਾਸਨਿਕ ਫੇਰਬਦਲ, ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ ਕਰਨ ਵਰਗੇ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਐਕਸ਼ਨ, ਅੰਮ੍ਰਿਤਸਰ ਦਿਹਾਤੀ ਦੇ SSP ਮਨਿੰਦਰ ਸਿੰਘ ਨੂੰ ਕੀਤਾ ਸਸਪੈਂਡ
ਸਰਕਾਰ ਦੇ ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਉਪ-ਚੋਣਾਂ ਦੇ ਨਤੀਜਿਆਂ ਤੋਂ ਉਤਸ਼ਾਹਿਤ, ਸਰਕਾਰ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਨੀਤੀ ਦੇ ਅਗਲੇ ਪੜਾਅ ਅਤੇ ਤਰਜੀਹਾਂ ਬਾਰੇ ਫੈਸਲਾ ਕਰੇਗੀ। ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦਾ ਅਗਲੇ ਕੁਝ ਮਹੀਨਿਆਂ ਲਈ ਸਿਆਸਤ ਅਤੇ ਪ੍ਰਸ਼ਾਸਨ ‘ਤੇ ਮਹੱਤਵਪੂਰਨ ਪ੍ਰਭਾਵ ਪੈ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























