ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ PWD ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ CM ਮਾਨ ਨੇ ਅਧਿਕਾਰੀਆਂ ਨੂੰ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ । ਇਸ ਸਬੰਧੀ CM ਮਾਨ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ,”ਅੱਜ PWD ਵਿਭਾਗ ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ ਗਏ। ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਸੜਕਾਂ ‘ਤੇ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ ਅਤੇ ਅਸੀਂ ਲਗਾਤਾਰ ਆਪਣੇ ਵਿਕਾਸ ਮਾਡਲ ਵੱਲ ਅੱਗੇ ਵੱਧ ਰਹੇ ਹਾਂ।”
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨ CM ਮਾਨ ਨੇ ਸੂਬੇ ਵਿੱਚ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਸੀ ਤਾਂ ਜੋ ਸੂਬੇ ਦੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਾਵੇ।
ਇਸ ਸਬੰਧੀ CM ਮਾਨ ਨੇ ਕਿਹਾ ਸੀ ਕਿ ਸੂਬੇ ਦੇ ਸਾਰੇ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ। ਇਹ ਮੰਤਰੀ ਲੋਕ ਭਲਾਈ ਅਤੇ ਸਰਕਾਰੀ ਸਕੀਮਾਂ ਦਾ ਲਾਭ ਸਬੰਧਤ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣਗੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕੀਤੇ ਜਾਣਾ ਵੀ ਯਕੀਨੀ ਬਣਾਉਣਗੇ।
ਵੀਡੀਓ ਲਈ ਕਲਿੱਕ ਕਰੋ -: