ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (ਮੰਗਲਵਾਰ) ਮੋਹਾਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੱਲ੍ਹ ਲਾਂਚ ਕੀਤੇ ਗਏ Easy Registry ਸਿਸਟਮ ਦਾ ਰਿਐਲਿਟੀ ਚੈੱਕ ਕੀਤਾ। ਉਨ੍ਹਾਂ ਇਹ ਵੀ ਯਕੀਨੀ ਬਣਾਇਆ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰਾ ਕੰਮ ਨਿਯਮਾਂ ਮੁਤਾਬਕ ਚੱਲ ਰਿਹਾ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਚੰਡੀਗੜ੍ਹ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਸਨਮਾਨ ਕਰਨ ਤੋਂ ਬਾਅਦ ਸੀਐਮ ਮਾਨ ਸ਼ਾਮ ਨੂੰ ਮੋਹਾਲੀ ਪਹੁੰਚੇ। ਇਸ ਦੌਰਾਨ ਉਹ ਸਿੱਧੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚੇ। ਈਜ਼ੀ ਰਿਜਸਟਰੀ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਲੋਕਾਂ ਤੋਂ ਇਹ ਵੀ ਪੁੱਛਿਆ ਕਿ ਇੱਥੇ ਰਜਿਸਟਰ ਹੋਣ ਵਿੱਚ ਉਨ੍ਹਾਂ ਨੂੰ ਕਿੰਨਾ ਸਮਾਂ ਲੱਗ ਰਿਹਾ ਹੈ।
ਇਹ ਵੀ ਪੜ੍ਹੋ : ਨੌਤਪਾ ਵਿਚਾਲੇ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ-ਤੂਫਾਨ ਦਾ Alert, ਚੱਲਣਗੀਆਂ ਤੇਜ਼ ਹਵਾਵਾਂ
ਇਸ ‘ਤੇ ਲੋਕਾਂ ਨੇ ਜਵਾਬ ਦਿੱਤਾ ਕਿ ਸਾਰੀ ਪ੍ਰਕਿਰਿਆ ਲਗਭਗ ਪੌਣੇ ਘੰਟੇ ਵਿੱਚ ਪੂਰੀ ਹੋ ਰਹੀ ਹੈ। ਹਾਲਾਂਕਿ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਜੇ ਤੱਕ ਨਵੀਂ ਪ੍ਰਣਾਲੀ ਬਾਰੇ ਜਾਣੂ ਨਹੀਂ ਹਨ। ਅਜਿਹੀ ਸਥਿਤੀ ਵਿੱਚ ਕੁਝ ਸਮੇਂ ਤੋਂ ਪਹਿਲਾਂ ਪਹੁੰਚ ਜਾਂਦੇ ਹਨ। ਲੋਕਾਂ ਨੂੰ ਨਵੀਂ ਵਿਵਸਥਾ ਨੂੰ ਸਮਝਣਾ ਪਵੇਗਾ। ਉਨ੍ਹਾਂ ਨੂੰ ਇੱਥੇ ਸਿਰਫ਼ ਉਦੋਂ ਹੀ ਆਉਣਾ ਚਾਹੀਦਾ ਹੈ ਜਦੋਂ ਉਨ੍ਹਾਂ ਨੂੰ ਬੁਲਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























