ਪੰਜਾਬ ਦੇ ਉੱਘੇ ਅਦਾਕਾਰ ਤੇ ਕਾਮੇਡੀਅਨ ਸੁਰਿੰਦਰ ਸ਼ਰਮਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ। ਫਿਲਹਾਲ ਉਨ੍ਹਾਂ ਦੀ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗਾ ਸਕਿਆ ਹੈ। ਸੁਰਿੰਦਰ ਸ਼ਰਮਾ ਦੇ ਦਿਹਾਂਤ ਦੀ ਖ਼ਬਰ ਨਾਲ ਪੂਰੀ ਪੰਜਾਬੀ ਇੰਡਸਟਰੀ ਸਦਮੇ ਵਿੱਚ ਹੈ। ਉੱਥੇ ਹੀ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਸਬੰਧੀ CM ਮਾਨ ਨੇ ਟਵੀਟ ਕਰਦਿਆਂ ਲਿਖਿਆ,” ਪੰਜਾਬੀ ਇੰਡਸਟਰੀ ਦੇ ਮਕਬੂਲ ਕਾਮੇਡੀਅਨ ਅਦਾਕਾਰ ਡਾ.ਸੁਰਿੰਦਰ ਸ਼ਰਮਾ ਜੀ ਦੇ ਦਿਹਾਂਤ ਦੀ ਖ਼ਬਰ ਮਿਲੀ। ਦਿਲੋਂ ਡੂੰਘਾ ਦੁੱਖ ਪ੍ਰਗਟ ਕਰਦਾ ਹਾਂ। ਡਾ.ਸਾਹਿਬ ਨਾਟਕ, ਸੰਗੀਤ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਨਿਪੁੰਨ ਸਨ। ਉਨ੍ਹਾਂ ਨਾਲ ਬਿਤਾਏ ਪਲਾਂ ਨੂੰ ਯਾਦ ਕਰਦੇ ਹੋਏ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਉਹ ਵਿੱਛੜੀ ਰੂਹ ਨੂੰ ਆਤਮਿਕ ਸ਼ਾਂਤੀ ਬਖ਼ਸ਼ਣ।”
ਦੱਸ ਦੇਈਏ ਕਿ ਸੁਰਿੰਦਰ ਸ਼ਰਮਾ ਨੇ ਕਈ ਪੰਜਾਬੀ ਫ਼ਿਲਮਾਂ ਤੇ ਕਾਮੇਡੀ ਸ਼ੋਅਜ਼ ਵਿੱਚ ਕੰਮ ਕੀਤਾ ਹੈ। ਉਹ ਪੰਜਾਬੀ ਮਨੋਰੰਜਨ ਜਗਤ ਦੇ ਮੰਨੇ-ਪ੍ਰਮੰਨੇ ਨਾਂ ਸਨ। ਉਨ੍ਹਾਂ ਨੇ ਕਈ ਟੀ.ਵੀ. ਸ਼ੋਅਜ਼ ਰਾਹੀਂ ਵੀ ਲੋਕਾਂ ਦਾ ਖੂਬ ਮਨੋਰੰਜਨ ਕੀਤਾ ਹੈ। ਉਨ੍ਹਾਂ ਨੇ ਬਹੁਤ ਘੱਟ ਉਮਰ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਥਿਏਟਰ ਤੋਂ ਲੈ ਕੇ ਫ਼ਿਲਮਾਂ ਤੇ ਸ਼ੋਅਜ਼ ਤਕ, ਸੁਰਿੰਦਰ ਸ਼ਰਮਾ ਨੇ ਕੰਮ ਕੀਤਾ ਸੀ। ਉਹ ਪੰਜਾਬ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਵੀ ਰਹਿ ਚੁੱਕੇ ਹਨ ।
ਵੀਡੀਓ ਲਈ ਕਲਿੱਕ ਕਰੋ -: