ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤੜਕੇ 4 ਵਜੇ ਕੁਰਾਲੀ ਬੱਸ ਸਟੈਂਡ ‘ਤੇ ਅਚਾਨਕ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਉਨ੍ਹਾਂ ਬੱਸ ਸਟੈਂਡ ਦੀ ਸਫਾਈ, ਸਹੂਲਤਾਂ ਅਤੇ ਆਵਾਜਾਈ ਸੇਵਾਵਾਂ ਦਾ ਮੁਆਇਨਾ ਕੀਤਾ।
ਮੁੱਖ ਮੰਤਰੀ ਮਾਨ ਦੇ ਅਚਾਨਕ ਪਹੁੰਚਣ ‘ਤੇ ਕਈ ਅਧਿਕਾਰੀ ਅਤੇ ਕਰਮਚਾਰੀ ਹੈਰਾਨ ਰਹਿ ਗਏ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਬਿਨਾਂ ਕਿਸੇ ਜਿਆਦਾ ਕਾਫਲੇ ਦੇ ਪਹੁੰਚੇ ਤੇ ਸਰਪ੍ਰਾਈਜ ਚੈਕਿੰਗ ਕੀਤੀ। ਉਨ੍ਹਾਂ ਨੇ ਉੱਥੇ ਮੌਜੂਦ ਯਾਤਰੀਆਂ ਨਾਲ ਵੀ ਗੱਲਬਾਤ ਕੀਤੀ।

ਇਸ ਦੌਰਾਨ ਉਨ੍ਹਾਂ ਨੂੇ ਯਾਤਰੀਆਂ ਨਾਲ ਗੱਲਬਾਤ ਕੀਤੀ। ਉਹ ਬੱਸਾਂ ਵਿੱਚ ਚੜ੍ਹੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਹ ਇੱਕ ਬਜ਼ੁਰਗ ਵਿਅਕਤੀ ਨੂੰ ਮਿਲੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਪੁੱਛਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੱਸਿਆ ਗਿਆ ਕਿ ਬੱਸਾਂ ਇੱਥੋਂ ਨਹੀਂ ਚੱਲਦੀਆਂ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਮੌਕੇ ‘ਤੇ ਬੁਲਾਇਆ ਅਤੇ ਹੱਲ ਦੀ ਮੰਗ ਕੀਤੀ। ਉੱਥੇ ਮੌਜੂਦ ਯਾਤਰੀਆਂ ਨੇ ਦੱਸਿਆ ਕਿ ਬੱਸਾਂ ਉੱਥੇ ਨਹੀਂ ਰੁਕਦੀਆਂ, ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ।
ਇਹ ਵੀ ਪੜ੍ਹੋ : ਸਿੰਗਰ ਰਣਜੀਤ ਬਾਵਾ ਨੇ ਵਿਵਾਦ ‘ਤੇ ਤੋੜੀ ਚੁੱਪੀ, 5 ਸਾਲ ਪਹਿਲਾਂ ਡਿਲੀਟ ਕੀਤਾ ਸੀ ਗਾਣਾ
ਕੁਰਾਲੀ ਬੱਸ ਅੱਡੇ ‘ਤੇ ਮੌਜੂਦ ਇੱਕ ਬਜ਼ੁਰਗ ਵਿਅਕਤੀ ਮੁਤਾਬਕ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਜਲੰਧਰ ਜਾ ਰਹੇ ਹਨ ਅਤੇ ਉੱਥੇ ਖੜ੍ਹੇ ਲੋਕਾਂ ਨੂੰ ਦੇਖ ਕੇ ਉੱਥੇ ਰੁਕ ਗਏ। ਉਨ੍ਹਾਂ ਸਵਾਰੀਆਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਅੰਮ੍ਰਿਤਸਰ ਲਈ ਬੱਸਾਂ ਉੱਥੋਂ ਉਪਲਬਧ ਨਹੀਂ ਹਨ, ਜਿਸ ਕਾਰਨ ਪ੍ਰੇਸ਼ਾਨੀ ਹੋ ਰਹੀ ਹੈ। ਲਗਭਗ ਇੱਕ ਘੰਟਾ ਉੱਥੇ ਖੜ੍ਹੇ ਰਹਿਣ ਤੋਂ ਬਾਅਦ ਉਨ੍ਹਾਂ ਦੇਖਿਆ ਕਿ ਬੱਸਾਂ ਸੱਚਮੁੱਚ ਉੱਥੇ ਨਹੀਂ ਰੁਕਦੀਆਂ ਹਨ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਆਦੇਸ਼ ਜਾਰੀ ਕੀਤੇ।
ਵੀਡੀਓ ਲਈ ਕਲਿੱਕ ਕਰੋ -:
























