ਭਾਰਤ ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2025 ਦਾ ਖਿਤਾਬ ਜਿੱਤ ਲਿਆ ਹੈ। ਟੀਮ ਇੰਡੀਆ ਨੇ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ 9 ਵਿਕਟਾਂ ਨਾਲ ਹਰਾ ਕੇ ਇਤਿਹਾਸ ਰੱਚਿਆ ਹੈ। ਭਾਰਤੀ ਮਹਿਲਾ ਅੰਡਰ-19 ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਟੀਮ ਨੂੰ U-19 ਟੀ-20 ਵਿਸ਼ਵ ਕੱਪ ਜਿੱਤਣ ‘ਤੇ ਵਧਾਈ ਦਿੱਤੀ।
CM ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ- “U-19 Womens T20 ਵਰਲਡ ਕੱਪ ਦੇ ਫਾਈਨਲ ‘ਚ ਆਪਣੀ ਕੁੜੀਆਂ ਦੀ ਟੀਮ ਨੇ ਸਾਊਥ ਅਫਰੀਕਾ ਦੀਆਂ ਕੁੜੀਆਂ ਨੂੰ ਹਰਾ ਕੇ ਵਰਲਡ ਕੱਪ ਆਪਣੇ ਨਾਮ ਕਰ ਲਿਆ ਹੈ। ਸਾਰੀ ਟੀਮ ਸਮੇਤ ਕੋਚ ਸਹਿਬਾਨ ਤੇ ਹੋਰ ਪ੍ਰਬੰਧਕੀ ਸਟਾਫ਼ ਵਧਾਈ ਦਾ ਪਾਤਰ ਹੈ…ਢੇਰ ਸਾਰੀਆਂ ਵਧਾਈਆਂ ਤੇ ਭਵਿੱਖ ਲਈ ਸ਼ੁਭਕਾਮਨਾਵਾਂ। ਚੱਕਦੇ ਇੰਡੀਆ।
ਇਹ ਵੀ ਪੜ੍ਹੋ : ਰੁਪਏ ‘ਚ ਰਿਕਾਰਡ ਗਿਰਾਵਟ, ਪਹਿਲੀ ਵਾਰ ਡਾਲਰ ਦੇ ਮੁਕਾਬਲੇ 87 ਰੁਪਏ ਦੇ ਹੇਠਲੇ ਪੱਧਰ ‘ਤੇ ਪਹੁੰਚਿਆ
ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਦੱਖਣੀ ਅਫਰੀਕਾ ਦੀ ਪਾਰੀ 20 ਓਵਰਾਂ ‘ਚ 82 ਦੌੜਾਂ ‘ਤੇ ਸਿਮਟ ਗਈ। ਜਵਾਬ ‘ਚ ਟੀਮ ਇੰਡੀਆ ਨੇ 11.2 ਓਵਰਾਂ ‘ਚ ਇਕ ਵਿਕਟ ਗੁਆ ਕੇ ਟੀਚਾ ਹਾਸਲ ਕਰ ਲਿਆ। ਜੀ ਤ੍ਰਿਸ਼ਾ ਨੇ ਫਾਈਨਲ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ ਤਿੰਨ ਵਿਕਟਾਂ ਲੈਣ ਤੋਂ ਇਲਾਵਾ ਅਜੇਤੂ 44 ਦੌੜਾਂ ਵੀ ਬਣਾਈਆਂ। 2023 ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਭਾਰਤ ਦੀਆਂ ਸੀਨੀਅਰ ਅਤੇ ਜੂਨੀਅਰ ਮਹਿਲਾ ਟੀਮਾਂ ਆਈਸੀਸੀ ਟਰਾਫੀ ਆਪਣੇ ਘਰ ਲੈ ਕੇ ਆਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
