ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਬਾ.ਰੂ.ਦੀ ਸੁਰੰਗ ਦੇ ਧ.ਮਾਕੇ ਵਿੱਚ ਪੰਜਾਬ ਦਾ ਜਵਾਨ ਸ਼ਹੀਦ ਹੋ ਗਿਆ। ਸ਼ਹੀਦ ਅਜੈ ਸਿੰਘ (23) ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਵਸਨੀਕ ਸੀ । CM ਭਗਵੰਤ ਮਾਨ ਵੱਲੋਂ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

CM Mann expressed grief
CM ਮਨ ਨੇ ਟਵੀਟ ਕਰਦਿਆਂ ਲਿਖਿਆ,”ਜੰਮੂ ਦੇ ਰਾਜੌਰੀ ਵਿਖੇ ਹੋਏ ਲੈਂਡਮਾਈਨ ਬ.ਲਾ.ਸਟ ‘ਚ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ 23 ਸਾਲਾ ਅਗਨੀਵੀਰ ਜਵਾਨ ਅਜੈ ਸਿੰਘ ਸ਼ਹੀਦ ਹੋ ਗਿਆ ਹੈ। ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਂਸਲੇ ਤੇ ਸਿਦਕ ਨੂੰ ਦਿਲੋਂ ਸਲਾਮ। ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਸਾਡੇ ਲਈ ਸਾਡੇ ਜਵਾਨ ਸਾਡਾ ਮਾਣ ਨੇ ਭਾਵੇਂ ਉਹ ਅਗਨੀਵੀਰ ਹੀ ਕਿਉਂ ਨਾ ਹੋਣ।”
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”