ਮੌਜੂਦਾ ਸਮੇਂ ਵਿੱਚ ਸੜਕ ਹਾਦਸੇ ਬਹੁਤ ਜ਼ਿਆਦਾ ਵੱਧ ਗਏ ਹਨ। ਸੜਕ ਹਾਦਸਿਆਂ ਵਿੱਚ ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਲੈ ਕੇ ਜਾਣ ਵਾਲੇ ਕਈ ਲੋਕ ਆਨਾਕਾਨੀ ਕਰਦੇ ਹਨ, ਕਿਉਂਕਿ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਉਨ੍ਹਾਂ ਤੋਂ ਕਈ ਤਰ੍ਹਾਂ ਦੇ ਸਵਾਲ-ਜਵਾਬ ਕੀਤੇ ਜਾਂਦੇ ਹਨ । ਇਸੇ ਵਿਚਾਲੇ ਮਾਨ ਸਰਕਾਰ ਵੱਲੋਂ ਇੱਕ ਅਹਿਮ ਫ਼ੈਸਲਾ ਲਿਆ ਗਿਆ ਹੈ। ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਕਿ ਹੁਣ ਸੜਕ ਹਾਦਸੇ ਵਿੱਚ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਪੰਜਾਬ ਸਰਕਾਰ ਵਲੋਂ ‘ਫਰਿਸ਼ਤੇ’ ਦਾ ਦਰਜਾ ਦਿੱਤਾ ਜਾਵੇਗਾ ਅਤੇ ਸਨਮਾਨਿਤ ਕੀਤਾ ਜਾਵੇਗਾ।
ਸਰਕਾਰ ਦੇ ਇਸ ਕਦਮ ਨਾਲ ਹੁਣ ਜ਼ਖਮੀ ਲੋਕਾਂ ਨੂੰ ਜਲਦ ਤੋਂ ਜਲਦ ਹਸਪਤਾਲ ਪਹੁੰਚਾਇਆ ਜਾ ਸਕੇਗਾ ਤੇ ਹਰ ਵਿਅਕਤੀ ਦੀ ਜਾਨ ਬਚਾਈ ਜਾ ਸਕੇਗੀ । ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਹ ਯੋਜਨਾ ਦਿੱਲੀ ਵਿੱਚ ਲਾਗੂ ਹੈ। ਦਿੱਲੀ ਦੀ ‘ਫਰਿਸ਼ਤੇ ਯੋਜਨਾ’ ਦੀ ਤਰਜ਼ ‘ਤੇ ਪੰਜਾਬ ਵਿੱਚ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨ ਦੇ ਤਹਿਤ ਹੁਣ ਕੋਈ ਵੀ ਵਿਅਕਤੀ ਸੜਕ ਹਾਦਸੇ ਦੇ ਸ਼ਿਕਾਰ ਲੋਕਾਂ ਨੂੰ ਹਸਪਤਾਲ ਲਿਜਾ ਕੇ ਦਾਖ਼ਲ ਕਰਵਾ ਸਕਦਾ ਹੈ ।
ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਆਮਿਰ ਖਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ
ਇਸਦੇ ਨਾਲ ਪੰਜਾਬ ਸਰਕਾਰ ਨੇ ਐਲਾਨ ਕਰਦਿਆਂ ਕਿਹਾ ਕਿ ਸੜਕ ਹਾਦਸਿਆਂ ਦੇ ਪੀੜਤਾਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ ਅਤੇ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਲਾਜ ਸੇਵਾਵਾਂ ’ਚ ਸੁਧਾਰ ਦੀ ਗੱਲ ਕਰਦਿਆਂ ਦਿੱਲੀ ਦੀ ਤਰਜ਼ ’ਤੇ ਕਈ ਯੋਜਨਾਵਾਂ ਲਾਗੂ ਕਰਨ ਦੀ ਗੱਲ ਕਹੀ ਹੈ, ਜਿਸ ਦਾ ਆਮ ਆਦਮੀ ਨੂੰ ਫ਼ਾਇਦਾ ਮਿਲੇਗਾ। ਇਨ੍ਹਾਂ ਵਿਚੋਂ ‘ਫਰਿਸ਼ਤੇ’ ਯੋਜਨਾ ਇੱਕ ਹੈ ।
ਵੀਡੀਓ ਲਈ ਕਲਿੱਕ ਕਰੋ -: