ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਵੀਰਵਾਰ ਨੂੰ CM ਭਗਵੰਤ ਮਾਨ ਵੱਲੋਂ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ । ਮਾਨ ਸਰਕਾਰ ਨੇ ਇੱਕ ਹੋਰ ਵਾਅਦਾ ਪੂਰਾ ਕਰਦਿਆਂ 26,454 ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਹੈ । ਇਸ਼ਤਿਹਾਰ ਵਿੱਚ ਨੌਕਰੀ ਲਈ ਅਰਜ਼ੀ ਦੇਣ ਲਈ ਪੋਰਟਲ ਉਪਰ ਅਪਲਾਈ ਕਰਨ ਲਈ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਪੰਜਾਬ ਕੈਬਿਨੇਟ ਦੀ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਵਿੱਤੀ ਮਾਮਲਿਆਂ ਸਬੰਧੀ ਕਈ ਅਹਿਮ ਫੈ਼ਸਲੇ ਲਏ ਗਏ । ਦੱਸ ਦੇਈਏ ਕਿ ਪੰਜਾਬ ਦੇ CM ਬਣਨ ਤੋਂ ਬਾਅਦ ਪਹਿਲੀ ਵਾਰ ਭਗਵੰਤ ਸਿੰਘ ਮਾਨ ਲੁਧਿਆਣਾ ਸ਼ਹਿਰ ਪਹੁੰਚ ਰਹੇ ਹਨ । ਜਿੱਥੇ CM ਮਾਨ ਪੀਏਯੂ ਵਿਖੇ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ ।
ਇਹ ਵੀ ਪੜ੍ਹੋ: ‘ਪੰਜਾਬ ਦੀ ਕੋਲੇ ਦੀ ਖਾਣ ਝਾਰਖੰਡ ‘ਚ 2015 ਤੋਂ ਬੰਦ ਪਈ ਸੀ, ਅਸੀਂ ਚਾਲੂ ਕਰਵਾ ਦਿੱਤੀ ਹੈ’ : CM ਮਾਨ
ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਜਨਮ ਦਿਹਾੜੇ ਨੂੰ ਸੂਬਾ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਇਤਿਹਾਸ ਬਾਰੇ ਪਤਾ ਲੱਗ ਸਕੇ।
ਵੀਡੀਓ ਲਈ ਕਲਿੱਕ ਕਰੋ -: