ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਯਾਨੀ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਨਾਲ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਮੀਟਿੰਗ ਕੀਤੀ। ਮੀਟਿੰਗ ‘ਚ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੈਦਾ ਹੋਏ ਹਾਲਾਤ ‘ਤੇ ਚਰਚਾ ਕੀਤੀ ਗਈ।
ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ CM ਭਗਵੰਤ ਮਾਨ ਨੇ ਪਹਿਲੀ ਵਾਰ ਵਿਧਾਇਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਚੇਅਰਮੈਨ ਪ੍ਰਿੰਸੀਪਲ ਬੁੱਧਰਾਮ ਅਤੇ ਵਿਧਾਨ ਸਭਾ ਦੇ ਡਿਪਟੀ ਕਮਿਸ਼ਨਰ ਜੈ ਕਿਸ਼ਨ ਰੌਡੀ ਵੀ ਹਾਜ਼ਰ ਸਨ। ਇਸ ਮੌਕੇ ਕਿਹਾ ਗਿਆ ਕਿ ਉਹ ਅਰਵਿੰਦ ਕੇਜਰੀਵਾਲ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ।
ਇਹ ਵੀ ਪੜ੍ਹੋ : ਕੈਨੇਡਾ ‘ਚ 21 ਸਾਲਾ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, 3 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼
ਇਸ ਦੇ ਨਾਲ ਹੀ ਇਸ ਮੌਕੇ 31 ਮਾਰਚ ਨੂੰ ਦਿੱਲੀ ਵਿਖੇ ਹੋਣ ਵਾਲੀ ਮਹਾਰੈਲੀ ਦੀ ਵੀ ਵਿਉਂਤਬੰਦੀ ਕੀਤੀ ਗਈ। ਇਸ ਤੋਂ ਇਲਾਵਾ ਚੋਣਾਂ ਸਮੇਤ ਹੋਰ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਨਾਲ ਹੀ ਭਰੋਸਾ ਦਿਵਾਇਆ ਕਿ ਇਸ ਮਾਮਲੇ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: