ਪੰਜਾਬ ‘ਚ ਝੋਨੇ ਦੀ ਗਲਤ ਖਰੀਦ ਦੇ ਵਿਰੋਧ ‘ਚ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਸੈਕਟਰ-35 ਕਿਸਾਨ ਭਵਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ ਹੋਏ ਸਨ। ਇਸ ਮਗਰੋਂ ਪੁਲੀਸ ਨੇ ਕਿਸਾਨ ਭਵਨ ਦੇ ਗੇਟ ਬੰਦ ਕਰ ਦਿੱਤੇ। ਬੀਤੇ ਕੱਲ੍ਹ
ਕਿਸਾਨਾਂ ਨੇ ਉਪਰੋਕਤ ਸਾਰੇ ਵਿਵਾਦਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਅਹਿਮ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਇਸ ਸਾਲ 18.05 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਜਿਸ ਲਈ ਸੂਬੇ ਭਰ ਵਿੱਚ 2651 ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਕਰਵਾ ਚੌਥ ਤੋਂ ਪਹਿਲਾਂ ਪਤੀ ਨੇ ਪਤਨੀ ਨੂੰ ਦਿੱਤਾ ਅਨਮੋਲ ਤੋਹਫ਼ਾ, ਆਪਣੀ ਕਿਡਨੀ ਦੇ ਕੇ ਪਤਨੀ ਦੀ ਬਚਾਈ ਜਾ/ਨ
ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਜਬਰੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਸ ਵਿੱਚੋਂ 16.35 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 3000 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: