ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ਵਿਚ ਨਜ਼ਰ ਆ ਰਹੇ ਹਨ। ਉਨ੍ਹਾਂ ਵੱਲੋਂ ਲੁਧਿਆਣਾ ਤੇ ਜਲੰਧਰ ਲੋਕ ਸਭਾ ਹਲਕਿਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ ਜਿਸ ਵਿਚ ਵਿਧਾਇਕ,ਚੇਅਰਮੈਨ,ਅਹੁਦੇਦਾਰ ਤੇ ਵਲੰਟੀਅਰ ਸ਼ਾਮਿਲ ਹੋਏ ਤੇ ਮੀਟਿੰਗ ਵਿਚ ਹਲਕਿਆਂ ਦੇ ਕੰਮਾਂ ਨੂੰ ਲੈ ਕੇ ਚਰਚਾ ਕੀਤੀ ਗਈ। ਸਾਰਿਆਂ ਨੂੰ ਹੋਰ ਤਕੜੇ ਹੋ ਕੇ ਲੋਕਾਂ ਦੇ ਕੰਮ ਕਰਨ ਲਈ ਹੱਲਾਸ਼ੇਰੀ ਦਿੱਤੀ ਗਈ।
ਇਹ ਵੀ ਪੜ੍ਹੋ : ਖੰਨਾ ‘ਚ 3 ਨਕਾਬਪੋਸ਼ਾਂ ਨੇ ਬੈਂਕ ‘ਚ ਮਾਰਿਆ ਡਾਕਾ, ਸਟਾਫ ਨੂੰ ਬੰਧਕ ਬਣਾ ਲੱਖਾਂ ਦੀ ਰਕਮ ਲੈ ਕੇ ਹੋਏ ਫਰਾਰ
ਮੀਟਿੰਗ ਵਿਚ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਨੂੰ ਲੈ ਕੇ ਵੀ ਚਰਚਾ ਹੋਈ ਹੈ। ਜਲੰਧਰ ਜ਼ਿਮਨੀ ਚੋਣਾਂ ਲਈ ਤਰੀਖ ਦਾ ਐਲਾਨ ਹੋ ਚੁੱਕਾ ਹੈ ਤੇ ਹੁਣ ਆਉਣ ਵਾਲੀ 10 ਜੁਲਾਈ ਨੂੰ ਜਲੰਧਰ ਪੱਛਮੀ ਵਿਚ ਜ਼ਿਮਨੀ ਚੋਣ ਹੋਣੀ ਹੈ। ਹਾਲਾਂਕਿ ਪਹਿਲਾਂ ਵੀ ਉਨ੍ਹਾਂ ਵੱਲੋਂ ਹਲਕਿਆਂ ਬਾਰੇ ਰਿਪੋਰਟ ਮੰਗੀ ਗਈ ਸੀ ਕਿ ਆਖਿਰ ਕਿਥੇ ਕਮੀ ਰਹਿ ਗਈ ਸੀ। ਇਸ ਤੋਂ ਇਲਾਵਾ ਕਈ ਅਹਿਮ ਮੁੱਦਿਆਂ ਉਤੇ ਵਿਚਾਰ-ਚਰਚਾ ਕੀਤੀ ਗਈ। ਪੰਜਾਬ ਵਿਚ 5 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: