ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਹਵਾਈ ਅੱਡਿਆਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ । ਇਸ ਦੌਰਾਨ ਉਨ੍ਹਾਂ ਨੇ ਅਫਸਰਾਂ ਨਾਲ ਵਿਦੇਸ਼ਾਂ ਨੂੰ ਜਾਣ ਵਾਲੀਆਂ ਉਡਾਣਾਂ ਨੂੰ ਲੈ ਕੇ ਚਰਚਾ ਕੀਤੀ । ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫਸਰਾਂ ਨਾਲ ਮੀਟਿੰਗ ਦੌਰਾਨ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਨ੍ਹਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ।
ਇਹ ਵੀ ਪੜ੍ਹੋ: ਜੇਲ੍ਹ ‘ਚੋਂ ਬਾਹਰ ਆਏ ਸਿੱਧੂ ! ਮੈਡੀਕਲ ਚੈੱਕਅਪ ਲਈ ਲਿਆਂਦੇ ਗਏ ਪਟਿਆਲਾ ਦੇ ਸਰਕਾਰੀ ਹਸਪਤਾਲ
ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਕੁਝ ਦਿਨ ਪਹਿਲਾਂ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨਾਲ ਮੁਲਾਕਾਤ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਅੰਮ੍ਰਿਤਸਰ ਤੇ ਮੋਹਾਲੀ ਏਅਰਪੋਰਟ ਤੋਂ ਕੈਨੇਡਾ, ਆਸਟ੍ਰੇਲੀਆ ਤੇ ਅਮਰੀਕਾ ਵਰਗੇ ਦੇਸ਼ਾਂ ਦੇ ਲਈ ਡਾਇਰੇਕਟ ਉਡਾਣ ਦੀ ਮੰਗ ਕੀਤੀ। ਇਸ ਸਤੋਂ ਇਲਾਵਾ ਉਨ੍ਹਾਂ ਨੇ ਚੰਡੀਗੜ੍ਹ ਤੇ ਅੰਮ੍ਰਿਤਸਰ ਦੇ ਏਅਰਪੋਰਟ ਨੂੰ ਅੰਤਰਰਾਸ਼ਟਰੀ ਬਣਾਉਣ ਦੀ ਵੀ ਮੰਗ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: