ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਹੁਸ਼ਿਆਰਪੁਰ ਸਥਿਤ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਨਤਮਸਤਕ ਹੋਏ। ਇੱਥੇ CM ਮਾਨ ਨੇ ਸੂਬਾ ਪੱਧਰੀ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਗੁਰੂ ਰਵਿਦਾਸ ਮੈਮੋਰੀਅਲ’ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਉਦਘਾਟਨ ਕਰਕੇ ਸੰਗਤਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਆਪਣੇ ਆਪ ਨੂੰ ਬਹੁਤ ਭਾਗਾਂ ਵਾਲਾ ਮਹਿਸੂਸ ਕਰ ਰਿਹਾ ਹਾਂ ਕਿ ਇਹ ਸੇਵਾ ਮੇਰੇ ਹਿੱਸੇ ਆਈ ਹੈ।
ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਵੱਡਾ ਟੂਰਿਸਟ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮਨਾਉਣ ਦਾ ਐਲਾਨ ਵੀ ਕੀਤਾ। ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਇਕ-ਦੋ ਦਿਨਾਂ ਵਿਚ 150 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਹਰਿਆਣਾ ਨੂੰ ਲਿਖੀ ਚਿੱਠੀ, ਅੰਦੌਲਨ ਦੌਰਾਨ ਜ਼ਖ਼ਮੀ ਕਿਸਾਨ ਪ੍ਰਿਤਪਾਲ ਸਿੰਘ ਬਾਰੇ ਕਹੀ ਇਹ ਗੱਲ
ਆਮ ਆਦਮੀ ਪਾਰਟੀ ਦੀ ਨੀਅਤ ਬਿਲਕੁਲ ਸਾਫ਼ ਹੈ। ਅਸੀਂ ਦੋ ਸਾਲਾਂ ਵਿਚ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, ਜੋਕਿ ਰਿਸ਼ਵਤ ਨਹੀਂ ਸਗੋਂ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ। ਅਸੀਂ ਨੌਜਵਾਨਾਂ ਨੂੰ ਅਫ਼ਸਰ ਬਣਾ ਰਹੇ ਹਾਂ।