ਪੰਜਾਬ ਦੇ ਗੰਨਾ ਕਿਸਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਸੌਗਾਤ ਦਿੰਦੇ ਹੋਏ ਗੰਨੇ ਦੇ ਭਾਅ ਵਿਚ 15 ਰੁਪਏ ਦਾ ਵਾਧਾ ਕੀਤਾ ਹੈ। ਹੁਣ ਗੰਨੇ ਲਈ ਕਿਸਾਨਾਂ ਨੂੰ 416 ਰੁਪਏ ਪ੍ਰਤੀ ਕੁਇੰਟਲ ਮਿਲਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕੀਮਤ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੁਕਾਬਲਾ ਹਰਿਆਣਾ ਨਾਲ ਹੈ ਅਤੇ ਇਹ ਕੀਮਤ ਹਰਿਆਣਾ ਤੋਂ ਵੀ ਵੱਧ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਨਾਨਗਰ ‘ਚ ਨਵੇਂ ਖੰਡ ਮਿੱਲ ਪ੍ਰਾਜੈਕਟ ਅਤੇ ਕੋ-ਜਨਰੇਸ਼ਨ ਪਲਾਂਟ ਦਾ ਉਦਘਾਟਨ ਕਰਨ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਦੀ ਸਮਰੱਥਾ 2 ਹਜ਼ਾਰ ਟਨ ਤੋਂ ਵਧਾ ਕੇ 5 ਹਜ਼ਾਰ ਟਨ ਕੀਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮਿੱਲ ‘ਚ 2850 ਗੰਨਾ ਕਿਸਾਨ ਇਸ ਮਿੱਲ ਨੂੰ ਗੰਨਾ ਸਪਲਾਈ ਕਰ ਰਹੇ ਹਨ ਪਰ ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਗੰਨਾ ਸਪਲਾਈ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਵੱਧ ਕੇ 7025 ਹੋ ਜਾਵੇਗੀ।
ਇਹ ਵੀ ਪੜ੍ਹੋ : ਯੂਥ ਕਾਂਗਰਸ ਵਰਕਰਾਂ ਵੱਲੋਂ ਚੰਡੀਗੜ੍ਹ ਕੂਚ ਦੀ ਕੋਸ਼ਿਸ਼… ਪੁਲਿਸ ਨਾਲ ਫਸਿਆ ਪੇਚ… ਬੈਰੀਕੇਡ ਤੋੜੇ
ਮੁੱਖ ਮਤੰਰੀ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਦੂਰ-ਦੁਰਾਡੇ ਦੀਆਂ ਮਿੱਲਾਂ ‘ਚ ਜਾਣ ਦੀ ਲੋੜ ਨਹੀਂ ਪਵੇਗੀ, ਜਿਸ ਨਾਲ ਉਨ੍ਹਾਂ ਦੀ ਟਰਾਂਸਪੋਰਟੇਸ਼ਨ ਅਤੇ ਸਮੇਂ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਗੰਨੇ ਦੀ ਫ਼ਸਲ ਦੀ ਗੁਣਵੱਤਾ ਵੀ ਵਧਾ ਰਹੇ ਹਾਂ ਅਤੇ ਇਸ ਮਿੱਲ ਨਾਲ ਕਿਸਾਨਾਂ ਦੀ ਦੂਰ-ਦੂਰਾਡੇ ਜਾਣ ਵਾਲੀ ਖੱਜਲ-ਖੁਆਰੀ ਵੀ ਘਟੇਗੀ।
ਵੀਡੀਓ ਲਈ ਕਲਿੱਕ ਕਰੋ -:
























