ਪੰਜਾਬ ਵਿੱਚ CM ਭਗਵੰਤ ਮਾਨ ਦੀ ਸਰਕਾਰ ਬਣਿਆਂ ਨੂੰ ਅੱਜ ਦੋ ਮਹੀਨੇ ਪੂਰੇ ਹੋ ਗਏ ਹਨ। ਇਸੇ ਵਿਚਾਲੇ ਅੱਜ ਯਾਨੀ ਕਿ ਸੋਮਵਾਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਜਨਤਾ ਦਰਬਾਰ ਲਗਾਇਆ ਜਾ ਰਿਹਾ ਹੈ । ਜਿੱਥੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਜਨਤਾ ਦਰਬਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਤੇ ਮੌਕੇ ‘ਤੇ ਹੀ ਉਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸਰਕਾਰ ਵੱਲੋਂ ਇਹ ਦਰਬਾਰ ਲਗਾਇਆ ਜਾਂਦਾ ਸੀ ਤੇ ਉਸ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਜਨਤਾ ਦਾ ਦਰਬਾਰ ਲਾਇਆ ਜਾਂਦਾ ਸੀ। ਇਸ ਵਿਚਾਲੇ ਹੁਣ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਜਨਤਾ ਦਾ ਦਰਬਾਰ ਲਾਉਣ ਜਾ ਰਹੇ ਹਨ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਉਨ੍ਹਾਂ ਦੇ ਰੂ-ਬ-ਰੂ ਹੋਣ ਜਾ ਰਹੇ ਹਨ।
ਇਹ ਵੀ ਪੜ੍ਹੋ: CM ਮਾਨ ਬੋਲੇ- ‘ਪਾਕਿਸਤਾਨ ‘ਚ ਹਿੰਦੂ-ਸਿੱਖ ਸੁਰੱਖਿਆ ਯਕੀਨੀ ਬਣਾਉਣ ਲਈ ਗੱਲ ਕਰਨ ਵਿਦੇਸ਼ ਮੰਤਰੀ’
ਦੱਸ ਦੇਈਏ ਕਿ CM ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਗ਼ੈਰ-ਕਾਨੂੰਨੀ ਕੰਮਾਂ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਦਾ ਯਤਨ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: