ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਦੋਲਨ ਕਰਨ ਵਾਲੇ ਕਿਸਾਨਾਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਗੱਲ-ਗੱਲ ‘ਤੇ ਧਰਨੇ ਲਾਉਣ ਦਾ ਰਿਵਾਜ ਹੀ ਹੋ ਗਿਆ ਹੈ। CM ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਧਰਨਿਆਂ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਸੜਕਾਂ ‘ਤੇ ਧਰਨੇ ਲਾਉਣ ਦੀ ਬਜਾਏ ਕਿਸਾਨਾਂ ਨੂੰ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਧਰਨੇ ਲਗਾਉਣੇ ਚਾਹੀਦੇ ਹਨ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਵੱਲੋਂ ਕਿਸਾਨਾਂ ਲਈ ਕੀਤੇ ਕੰਮਾਂ ਦਾ ਬਿਊਰਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮੁਸ਼ਕਲਾਂ ਸਮਝਦੀ ਹੈ ਤੇ ਲਗਾਤਾਰ ਕਿਸਾਨਾਂ ਲਈ ਕੰਮ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਈ ਅਹਿਮ ਫ਼ੈਸਲੇ ਦੱਸੇ ਹਨ, ਇਸਦੇ ਨਾਲ-ਨਾਲ ਉਨ੍ਹਾਂ ਨੇ ਕਿਸਾਨਾਂ ਦੇ ਧਰਨਿਆਂ ਨੂੰ ਲੈ ਕੇ ਵੱਡਾ ਬਿਆਨ ਵੀ ਦਿੱਤਾ।