ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਦੌਰੇ ਦਾ ਦੂਜਾ ਦਿਨ ਹੈ। ਇਸ ਦੌਰੇ ਦੌਰਾਨ ਮੁੱਖ ਮੰਤਰੀ ਨੇ ਸਰਹੱਦੀ ਖੇਤਰ ਅਜਨਾਲਾ ਦੇ ਲੋਕਾਂ ਨੂੰ ਇੱਕ ਵੱਡੀ ਸੌਗਾਤ ਦਿੱਤੀ। ਅੱਜ ਸੋਮਵਾਰ ਅਜਨਾਲਾ ਵਿੱਚ ਦਾਣਾ ਮੰਡੀ ਵਿਖੇ ਇੱਕ ਇਤਿਹਾਸਕ ਸਮਾਗਮ ਹੋਇਆ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਮਹਿਮਾਨ ਸਨ।
ਇਸ ਮੌਕੇ ਮੁੱਖ ਮੰਤਰੀ ਨੇ ਇਲਾਕੇ ਵਿੱਚ ਬਣਨ ਵਾਲੇ ਇੱਕ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਿਆ। ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਉੱਚ ਸਿੱਖਿਆ ਸੰਸਥਾ ਦੀ ਮੰਗ ਕਰ ਰਹੇ ਸ, ਅਤੇ ਇਹ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ। ਇਸ ਕਾਲਜ ਦੇ ਨਿਰਮਾਣ ਨਾਲ ਅਜਨਾਲਾ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਹੁਣ ਉੱਚ ਸਿੱਖਿਆ ਲਈ ਦੂਰ-ਦੁਰਾਡੇ ਸ਼ਹਿਰਾਂ ਵਿੱਚ ਨਹੀਂ ਜਾਣਾ ਪਵੇਗਾ।

ਮੁੱਖ ਮੰਤਰੀ ਦੇ ਸਵਾਗਤ ਲਈ ਅਜਨਾਲਾ ਦੀ ਦਾਣਾ ਮੰਡੀ ਵਿੱਚ ਇੱਕ ਵੱਡਾ ਜਨਤਕ ਇਕੱਠ ਹੋਇਆ। ਮੁੱਖ ਮੰਤਰੀ ਦੇ ਪ੍ਰੋਗਰਾਮ ਨੂੰ ਇਲਾਕੇ ਵਿੱਚ ਬਹੁਤ ਉਤਸ਼ਾਹ ਨਾਲ ਦੇਖਿਆ ਗਿਆ ਅਤੇ ਸਥਾਨਕ ਲੋਕ ਇਸ ਨੂੰ ਅਜਨਾਲਾ ਦੇ ਵਿਕਾਸ ਵੱਲ ਇੱਕ ਵੱਡਾ ਕਦਮ ਮੰਨਦੇ ਹਨ।
ਸਰਕਾਰੀ ਡਿਗਰੀ ਕਾਲਜ ਦੀ ਸਥਾਪਨਾ ਸਰਹੱਦੀ ਖੇਤਰ ਦੇ ਵਿਦਿਆਰਥੀਆਂ, ਖਾਸ ਕਰਕੇ ਪੇਂਡੂ ਅਤੇ ਆਰਥਿਕ ਤੌਰ ‘ਤੇ ਪਛੜੇ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇ ਮੌਕੇ ਪ੍ਰਦਾਨ ਕਰੇਗੀ। ਇਸ ਨਾਲ ਇਲਾਕੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਜੈਸਮੀਨ ਸੈਂਡਲਸ, ਸਾਦਗੀ ਨਾਲ ਗੁਰੂਘਰ ‘ਚ ਲੁਆਈ ਹਾਜ਼ਰੀ
ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਟੀਚਾ ਹਰ ਖੇਤਰ ਵਿੱਚ ਵਿਕਾਸ ਲਿਆਉਣਾ ਹੈ, ਖਾਸ ਕਰਕੇ ਉਨ੍ਹਾਂ ਖੇਤਰਾਂ ਵਿੱਚ ਜੋ ਲੰਬੇ ਸਮੇਂ ਤੋਂ ਅਣਗੌਲੇ ਰਹੇ ਹਨ। ਅਜਨਾਲਾ ਵਿੱਚ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਇਸ ਸੋਚ ਦਾ ਪ੍ਰਤੀਕ ਹੈ।
ਵੀਡੀਓ ਲਈ ਕਲਿੱਕ ਕਰੋ -:
























