ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਡਾ. ਗੁਰਪ੍ਰੀਤ ਕੌਰ ਦੇ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। CM ਮਾਨ ਦੇ ਵਿਆਹ ਸਮਾਗਮਾਂ ਦੀਆਂ ਸਾਰੀਆਂ ਰਸਮਾਂ ਚੰਡੀਗੜ੍ਹ ਸਥਿਤ ਸੀਐੱਮ ਹਾਊਸ ਵਿਖੇ ਕੀਤੀਆਂ ਜਾਣਗੀਆਂ। ਇਹ ਵਿਆਹ ਬਿਲਕੁਲ ਸਾਦੇ ਢੰਗ ਨਾਲ ਕੀਤਾ ਜਾਵੇਗਾ। ਇਸ ਮੌਕੇ CM ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਦੇ ਪਰਿਵਾਰ ਵੱਲੋਂ ਕਰੀਬ 20-20 ਲੋਕ ਸ਼ਾਮਲ ਹੋ ਰਹੇ ਹਨ । ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਸਣੇ ਵਿਆਹ ਵਿੱਚ ਸ਼ਾਮਿਲ ਹੋਣਗੇ । ਰਾਘਵ ਚੱਢਾ ਨੂੰ ਵਿਆਹ ਦੇ ਕਾਰਜਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ।
ਸੂਤਰਾਂ ਮੁਤਾਬਕ ਜਾਣਕਾਰੀ ਸਾਹਮਣੇ ਆਈ ਹੈ ਕਿ CM ਭਗਵੰਤ ਮਾਨ ਦੇ ਵਿਆਹ ਵਿੱਚ ਅਰਵਿੰਦ ਕੇਜਰੀਵਾਲ ਵਿਆਹ ਦੀਆਂ ਸਾਰੀਆਂ ਰਸਮਾਂ ਨਿਭਾਉਣਗੇ । ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ CM ਭਗਵੰਤ ਮਾਨ ਦੇ ਵਿਆਹ ਵਿੱਚ ਉਨ੍ਹਾਂ ਦੇ ਪਿਤਾ ਦੀਆਂ ਰਸਮਾਂ ਨਿਭਾਉਣਗੇ ।
ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਅੱਜ ਹੋਵੇਗਾ ਦੂਜਾ ਵਿਆਹ, ਡਾ. ਗੁਰਪ੍ਰੀਤ ਕੌਰ ਨਾਲ ਲੈਣਗੇ ਲਾਵਾਂ
ਦੱਸ ਦੇਈਏ ਕਿ ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ । ਉਨ੍ਹਾਂ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ 2015 ਵਿੱਚ ਤਲਾਕ ਹੋ ਗਿਆ ਸੀ। CM ਮਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਦਿਲਸ਼ਾਨ ਅਤੇ ਸੀਰਤ ਹਨ, ਜੋ ਮਾਂ ਨਾਲ ਅਮਰੀਕਾ ਵਿੱਚ ਰਹਿੰਦੇ ਹਨ ।
ਵੀਡੀਓ ਲਈ ਕਲਿੱਕ ਕਰੋ -: