ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਨੂੰ ਲੈ ਕੇ ਅੱਜ ਯਾਨੀ ਕਿ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕਰਨਗੇ । ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿੱਚ ਹੋਰ 10 ਸੂਬਿਆਂ ਦੇ ਮੁੱਖ ਮੰਤਰੀ ਵੀ ਹਿੱਸਾ ਲੈਣਗੇ। ਇਨ੍ਹਾਂ ਸੂਬਿਆਂ ਵਿੱਚ ਦਿੱਲੀ, ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਉੜੀਸਾ ਦੇ ਮੁੱਖ ਮੰਤਰੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ-ਰਾਜਪਾਲ ਹਿੱਸਾ ਲੈਣਗੇ।
ਦਰਅਸਲ, ਐਨਸੀਬੀ ’ਤੇ ਆਧਾਰਿਤ ਇਸ ਮੀਟਿੰਗ ਵਿੱਚ ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ । ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਬਣਨ ਜਾ ਰਹੇ ਐਨਸੀਬੀ ਖੇਤਰੀ ਦਫ਼ਤਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਤੇ ਹਰਿਆਣਾ ‘ਚ ਅੱਜ ਤੇ ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਦੱਸ ਦੇਈਏ ਕਿ ਇਹ ਪ੍ਰੋਗਰਾਮ NCB ਵੱਲੋਂ ਆਯੋਜਿਤ ਕੀਤਾ ਗਿਆ ਹੈ, ਇਸ ਲਈ ਸੰਭਵ ਹੈ ਕਿ ਇਸ ਵਿੱਚ ਨਸ਼ਿਆਂ ਬਾਰੇ ਹੀ ਚਰਚਾ ਕੀਤੀ ਜਾਵੇਗੀ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਾਕਿਸਤਾਨ ਤੋਂ ਆ ਰਹੀ ਡਰੱਗ ਅਤੇ ਹਥਿਆਰਾਂ ਦੀ ਤਸਕਰੀ ਅਤੇ ਪੰਜਾਬ ਵਿੱਚ ਫੈਲੇ ਸਮੱਗਲਰਾਂ ਦੇ ਨੈੱਟਵਰਕ ਬਾਰੇ ਵੀ ਗੱਲ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: