ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਟਵਿੱਟਰ ‘ਤੇ ਇੱਕ ਮਿਲੀਅਨ ਫਾਲੋਅਰਜ਼ ਦੇ ਕਲੱਬ ਵਿੱਚ ਸ਼ਾਮਲ ਹੋ ਗਏ ਹਨ। ਭਗਵੰਤ ਮਾਨ ਪੰਜਾਬ ਦੇ ਤੀਜੇ ਅਜਿਹੇ ਨੇਤਾ ਹਨ, ਜਿਨ੍ਹਾਂ ਨੇ ਟਵਿੱਟਰ ‘ਤੇ 10 ਲੱਖ ਫਾਲੋਅਰਜ਼ ਦੇ ਕਲੱਬ ਵਿੱਚ ਆਪਣੀ ਜਗ੍ਹਾ ਬਣਾ ਲਈ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਦੋ ਨੇਤਾ ਟਵਿੱਟਰ ‘ਤੇ ਇੱਕ ਮਿਲੀਅਨ ਫਾਲੋਅਰਜ਼ ਕਲੱਬ ਵਿੱਚ ਸ਼ਾਮਿਲ ਹੋ ਚੁੱਕੇ ਹਨ। ਦਰਅਸਲ, ਭਗਵੰਤ ਮਾਨ ਤੋਂ ਪਹਿਲਾਂ ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਟਵਿੱਟਰ ‘ਤੇ 10 ਲੱਖ ਤੋਂ ਵੱਧ ਫਾਲੋਅਰਜ਼ ਹਨ ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ CM ਅਹੁਦੇ ਦੇ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਭਗਵੰਤ ਮਾਨ ਦੇ ਫਾਲੋਅਰਜ਼ ਤੇਜ਼ੀ ਨਾਲ ਵਧੇ ਹਨ। ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਦੇ ਟਵਿੱਟਰ ‘ਤੇ ਕਰੀਬ 6 ਲੱਖ ਫਾਲੋਅਰਜ਼ ਸਨ ਪਰ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਗਿਣਤੀ ਤੇਜ਼ੀ ਨਾਲ ਵਧੀ ਹੈ ।
ਇਹ ਵੀ ਪੜ੍ਹੋ: ਪੰਜਾਬ ‘ਚ ਜ਼ਿਮਨੀ ਚੋਣਾਂ ਲਈ 23 ਜੂਨ ਨੂੰ ਹੋਵੇਗੀ ਵੋਟਿੰਗ, 26 ਨੂੰ ਆਉਣਗੇ ਨਤੀਜੇ
ਇੱਕ ਰਿਪੋਰਟ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ 10 ਲੱਖ ਫਾਲੋਅਰਜ਼ ਵਾਲੇ ਪਹਿਲੇ ਵਿਅਕਤੀ ਸਨ। ਹੁਣ ਉਨ੍ਹਾਂ ਦੇ 1.1 ਮਿਲੀਅਨ ਫਾਲੋਅਰਜ਼ ਹਨ। ਉਨ੍ਹਾਂ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਨੰਬਰ ਆਉਂਦਾ ਹੈ, ਜਿਨ੍ਹਾਂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਹੁੰਦਿਆਂ 10 ਲੱਖ ਫਾਲੋਅਰਜ਼ ਤੱਕ ਪਹੁੰਚ ਗਏ ਸਨ। ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਮਾਨ ਦੇ ਸਮਰਥਕਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ।
ਦੱਸ ਦੇਈਏ ਕਿ ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਨੰਬਰ ਆਉਂਦਾ ਹੈ। ਟਵਿੱਟਰ ਫਾਲੋਅਰਜ਼ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਪੰਜਾਬ ਵਿੱਚ ਚੌਥੇ ਨੰਬਰ ’ਤੇ ਹਨ। ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਦੇ 2.72 ਲੱਖ ਫਾਲੋਅਰਜ਼ ਹਨ ਜਦਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ 2.51 ਲੱਖ ਫਾਲੋਅਰਜ਼ ਹਨ।
ਵੀਡੀਓ ਲਈ ਕਲਿੱਕ ਕਰੋ -: