ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਂ ਯੋਜਨਾ ਅਗਨੀਪਥ ਨੂੰ ਲੈ ਕੇ ਦੇਸ਼ ਭਰ ਵਿੱਚ ਪ੍ਰਦਰਸ਼ਨ ਹੋ ਰਹੇ ਹਨ । ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇਸ ਸਕੀਮ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕੇਂਦਰ ਸਰਕਾਰ ਨੂੰ ਤੁਰੰਤ ਇਸ ਸਕੀਮ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।
CM ਮਾਨ ਨੇ ਟਵੀਟ ਕਰਦਿਆਂ ਲਿਖਿਆ,” 2 ਸਾਲ ਫੌਜ ‘ਚ ਭਰਤੀ ‘ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ ‘ਚ ਰਹੋ। ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ। ਇਹ ਫੌਜ ਦਾ ਵੀ ਅਪਮਾਨ ਹੈ। ਇਹ ਦੇਸ਼ ਦੇ ਨੌਜਵਾਨਾਂ ਨਾਲ ਵੀ ਧੋਖਾ ਹੈ। ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾ ਬਿਨ੍ਹਾਂ ਸੋਚੇ ਸਮਝੇ ਲਏ ਗਏ ਫ਼ੈਸਲੇ ਦਾ ਨਤੀਜਾ ਹੈ। ਅਸੀਂ ਕੇਂਦਰ ਨੂੰ ਇਹ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ।
ਇਸ ਤੋਂ ਇਲਾਵਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕੇਂਦਰ ਦੀ ਇਸ ਨਵੀਂ ਸਕੀਮ ਨੂੰ ਲੈ ਕੇ ਸਵਾਲ ਕੀਤਾ ਹੈ। ਉਨ੍ਹਾਂ ਨੇ ਵੀ ਟਵੀਟ ਕਰਦਿਆਂ ਕਿਹਾ ਕਿ ਫੌਜ ਦਾ ਕੋਈ ਸਤਿਕਾਰ ਨਹੀਂ, ਕੋਈ ਰੈਂਕ ਨਹੀਂ, ਕੋਈ ਪੈਨਸ਼ਨ ਨਹੀਂ। 4 ਸਾਲਾਂ ਬਾਅਦ ਇਹ ਬੱਚੇ ਕਿਥੇ ਜਾਣਗੇ ਕੀ ਕਰਨਗੇ। ਦੇਸ਼ ਦੇ ਬੇਰੋਜ਼ਗਾਰ ਨੌਜਵਾਨਾਂ ਦੀ ਆਵਾਜ਼ ਸੁਣੋ, ਉਨ੍ਹਾਂ ਨੂੰ ਅਗਨੀਪਥ ਤੇ ਚਲਾ ਕੇ ਉਨ੍ਹਾਂ ਦੇ ਸਬਰ ਨੂੰ ਨਾ ਪਰਖੋ। ਫੌਜ ਨੂੰ ਫੌਜ ਰਹਿਣ ਦਿਓ।’
ਵੀਡੀਓ ਲਈ ਕਲਿੱਕ ਕਰੋ -: