ਪੰਜਾਬ ਵਿੱਚ ਹੂੰਝਾਫੇਰ ਜਿੱਤ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਲੋਕਾਂ ਵਿੱਚ ਆਮ ਹੀ ਰਹੇਗੀ, ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਸਪੱਸ਼ਟ ਕਰਨ ਦੀ ਕੋਸ਼ਿਸ਼ ਕਰਦੇ ਹੋਏ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇੱਕ ਵੀ ਨਵੀਂ ਫਾਰਚੂਨਰ ਗੱਡੀ ਨਹੀਂ ਖਰੀਦੀ ਜਾ ਰਹੀ। ਸੀ. ਐੱਮ. ਭਗਵੰਤ ਮਾਨ ਨੇ ਇਹ ਜਵਾਬ ਉਨ੍ਹਾਂ ਖ਼ਬਰਾਂ ‘ਤੇ ਦਿੱਤਾ ਹੈ, ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਸਰਕਾਰ ਆਪਣੇ ਮੰਤਰੀਆਂ ਲਈ ਫਾਰਚੂਨਰ ਤੇ ਵਿਧਾਇਕਾਂ ਲਈ ਇਨੋਵਾ ਗੱਡੀਆਂ ਖਰੀਦਣ ਜਾ ਰਹੀ ਹੈ ਅਤੇ ਇਸ ਲਈ ਖ਼ਜ਼ਾਨੇ ਵਿੱਚੋਂ 18 ਕਰੋੜ ਰੁਪਏ ਦੀ ਮਨਜ਼ੂਰੀ ਮੰਗੀ ਗਈ ਹੈ।
ਦਰਅਸਲ, CM ਮਾਨ ਨੇ ਇਨ੍ਹਾਂ ਖਬਰਾਂ ‘ਤੇ ਚੁੱਪੀ ਤੋੜਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਮੰਤਰੀਆਂ ਲਈ ਕੋਈ ਨਵੀਂ ਗੱਡੀ ਨਹੀਂ ਖਰੀਦ ਰਹੀ ਹੈ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਕੋਲ ਜਿਹੜੀਆਂ ਗੱਡੀਆਂ ਹਨ ਉਹ ਵੀ ਵਾਪਸ ਲੈ ਲਵੇਗੀ।
ਦੱਸ ਦੇਈਏ ਕਿ ਇਸ ਬਾਰੇ ਬੋਲਦਿਆਂ CM ਮਾਨ ਨੇ ਕਿਹਾ ਕਿ ਇੱਕ ਵੀ ਗੱਡੀ ਦਿਖਾ ਦਿਓ ਕਿ ਇਹ ਪੰਜਾਬ ਸਰਕਾਰ ਨੇ ਖਰੀਦੀ ਹੈ। ਇੱਕ ਵੀ ਨਵੀਂ ਫਾਰਚੂਨਰ ਦਿਖਾ ਦਿਓ । ਮੈਂ ਨੋਟਿਸ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਰਗਟ ਸਿੰਘ ਨੂੰ ਦੱਸ ਦਿਓ ਕਿ ਅਸੀਂ ਅਜਿਹਾ ਕੁਝ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਦੱਸ ਦਿਓ ਕਿ ਜਿਹੜੀਆਂ ਗੱਡੀਆਂ ਉਨ੍ਹਾਂ ਕੋਲ ਹਨ ਅਸੀਂ ਉਹ ਵੀ ਵਾਪਿਸ ਲੈਣ ਜਾ ਰਹੇ ਹਾਂ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”