ਪੰਜਾਬ ਦੀ ਭਗਵੰਤ ਮਾਨ ਸਰਕਾਰ ਜਲਦ ਹੀ ਕਰਮਚਾਰੀਆਂ ਨੂੰ ਇੱਕ ਹੋਰ ਖੁਸ਼ਖਬਰੀ ਦੇ ਸਕਦੀ ਹੈ। ਮਾਨ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਕਰਨ ‘ਤੇ ਵਿਚਾਰ ਕਰ ਰਹੀ ਹੈ। ਇਸ ਗੱਲ ਦੀ ਜਾਣਕਾਰੀ CM ਭਗਵੰਤ ਮਾਨ ਨੇ ਖੁਦ ਟਵੀਟ ਕਰ ਕੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਵਾਪਸ ਲੈਣ ‘ਤੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਚੀਫ਼ ਸੈਕਟਰੀ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੇ ਕਲਿਆਣ ਲਈ ਵਚਨਬੱਧ ਹੈ।
ਦੱਸ ਦੇਈਏ ਕਿ ਕਰਮਚਾਰੀਆਂ ਵੱਲੋਂ ਲਗਾਤਾਰ ਇਸ ਪ੍ਰਣਾਲੀ ਨੂੰ ਬਹਾਲ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮੰਗ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਕਰਮਚਾਰੀਆਂ ਨਾਲ ਇਸ ਨੂੰ ਬਹਾਲ ਕਰਨ ਦਾ ਵਾਅਦਾ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: