ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦੇ ਇੱਕ ਦਿਨ ਦੇ ਦੌਰੇ ‘ਤੇ ਹਨ ਅਤੇ ਕਈ ਮਹੱਤਵਪੂਰਨ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਅੱਜ ਸਵੇਰੇ ਲਗਭਗ 11 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਹਿੰਦ ਰੇਲਵੇ ਸਟੇਸ਼ਨ ਪਹੁੰਚੇ ਅਤੇ ਯਾਤਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਦਿਨ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ।

ਇਸ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਹਿੰਦ ਰੇਲਵੇ ਸਟੇਸ਼ਨ ਪਹੁੰਚੇ। ਉਨ੍ਹਾਂ ਨੇ ਮਹਾਰਾਸ਼ਟਰ ਦੇ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਅਤੇ ਸਿਖਲਾਈ ਲਈ ਰਵਾਨਾ ਹੋਣ ਵਾਲੀਆਂ 500 ਮਹਿਲਾ ਪੰਚਾਂ ਅਤੇ ਸਰਪੰਚਾਂ ਨੂੰ ਲੈ ਕੇ ਜਾਣ ਵਾਲੀ ਇੱਕ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਭਗਵੰਤ ਸਿੰਘ ਮਾਨ ਨੇ ਕਿਹਾ – ਅੱਜ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ। ਸਰਕਾਰ ਨੇ ਪੰਜਾਬ ਦੇ ਪੰਚ ਸਰਪੰਚਾਂ ਦੀ ਸਿਖਲਾਈ ਦਾ ਪ੍ਰਬੰਧ ਕੀਤਾ ਹੈ। ਜੋ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣਗੇ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਖਲਾਈ ਮਹਾਰਾਸ਼ਟਰ ਵਿੱਚ ਕੀਤੀ ਜਾਵੇਗੀ ਅਤੇ ਫਿਰ ਉਕਤ ਮਹਿਲਾ ਪੰਚ ਸਰਪੰਚ ਵਾਪਸ ਆਉਣਗੀਆਂ।
ਇਹ ਵੀ ਪੜ੍ਹੋ : ਅਬੋਹਰ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, ਫਾਇਰ ਬ੍ਰਿਗੇਡ ਅਫਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
CM ਮਾਨ ਨੇ ਕਿਹਾ – ਕੁੱਲ ਤਿੰਨ ਰੇਲਗੱਡੀਆਂ ਵਿਸ਼ੇਸ਼ ਤੌਰ ‘ਤੇ ਬੁੱਕ ਕੀਤੀਆਂ ਗਈਆਂ ਹਨ। ਜਿਵੇਂ-ਜਿਵੇਂ ਬੈਚ ਅੱਗੇ ਵਧੇਗਾ, ਉਨ੍ਹਾਂ ਨੂੰ ਉੱਥੇ ਸਿਖਲਾਈ ਦਿੱਤੀ ਜਾਵੇਗੀ ਅਤੇ ਪੰਚਾਇਤ ਦੀਆਂ ਜ਼ਿੰਮੇਵਾਰੀਆਂ ਦੀ ਸਿਖਲਾਈ ਦਿੱਤੀ ਜਾਵੇਗੀ। ਜਿਸ ਵਿੱਚ ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਪੰਚਾਇਤ ਦੀਆਂ ਜ਼ਿੰਮੇਵਾਰੀਆਂ ਨੂੰ ਕਿਵੇਂ ਵਧੀਆ ਢੰਗ ਨਾਲ ਨਿਭਾਉਣਾ ਹੈ।
ਵੀਡੀਓ ਲਈ ਕਲਿੱਕ ਕਰੋ -:
























