ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡੇਰਾ ਬਿਆਸ ਵਿਖੇ ਪਹੁੰਚੇ ਹਨ। ਉਹ 11.30 ਵਜੇ ਉਥੇ ਪਹੁੰਚੇ ਤੇ ਉਨ੍ਹਾਂ ਨੇ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦਰਮਿਆਨ ਕਈ ਮੁੱਦਿਆਂ ‘ਤੇ ਉਨ੍ਹਾਂ ਗੱਲਬਾਤ ਨਾਲ ਕੀਤੀ ਗਈ ਹੈ।
ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਡੇਰਾ ਬਿਆਸ ਦੇ ਮੁਖੀ ਨਾਲ ਗੱਲਬਾਤ ਕੀਤੀ। ਲਗਭਗ 1 ਘੰਟਾ ਇਹ ਮੁਲਾਕਾਤ ਚੱਲੀ। ਦੁਪਹਿਰ ਦਾ ਖਾਣਾ ਖਾਣ ਤਂ ਬਾਅਦ ਮੁੱਖ ਮੰਤਰੀ ਦਾ ਕਾਫਲਾ ਉਥੋਂ ਰਵਾਨਾ ਹੋ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਹ.ਥਿਆ.ਰ ਤ.ਸਕਰੀ ਰੈਕੇਟ ਦਾ ਪਰਦਾਫਾਸ਼, 3 ਤ.ਸਕਰਾਂ ਨੂੰ ਕੀਤਾ ਗ੍ਰਿਫਤਾਰ
ਦੱਸ ਦੇਈਏ ਕਿ ਹੁਣ ਜਦੋਂ ਕਿ ਲੋਕਸਭਾ ਚੋਣਾਂ ਦਾ ਪ੍ਰਚਾਰ ਸਿਖਰਾਂ ਉਤੇ ਹੈ। ਅਜਿਹੇ ਵਿਚ ਮੁੱਖ ਮੰਤਰੀ ਮਾਨ ਦੀ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ ਕਾਫੀ ਜ਼ਿਆਦਾ ਮਾਇਨੇ ਰੱਖਦੀ ਹੈ। ਜ਼ਿਕਰਯੋਗ ਹੈ ਕਿ ਜਿਵੇਂ-ਜਿਵੇਂ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਸਿਆਸੀ ਆਗੂ ਡੇਰਾ ਬਿਆਸ ਦੇ ਮੁਖੀ ਤੋਂ ਆਸ਼ੀਰਵਾਦ ਲੈਣ ਪਹੁੰਚਦੇ ਹਨ।
ਵੀਡੀਓ ਲਈ ਕਲਿੱਕ ਕਰੋ -: