ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ CM ਭਗਵੰਤ ਮਾਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦਰਅਸਲ, ਪੰਜਾਬ ਵਿੱਚ ਬਿਜਲੀ ਦੀ ਵੱਧ ਰਹੀ ਮੰਗ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਹੁਣ ਬਿਜਲੀ ਦੀ ਚੋਰੀ ਕਰਨ ਵਾਲਿਆਂ ਖਿਲਾਫ਼ ਸਖਤ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ‘ਕੁੰਡੀ ਹਟਾਓ’ ਮੁਹਿੰਮ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵੀ ਬਿਜਲੀ ਚੋਰੀ ਰੋਕਣ ਲਈ ਪਾਵਰਕੌਮ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। CM ਮਾਨ ਵੱਲੋਂ ਬਿਜਲੀ ਚੋਰੀ ਦੀ ਸੂਚਨਾ ਦੇਣ ਲਈ ਵਟਸਐਪ ਨੰਬਰ 96461-75770 ਜਾਰੀ ਕੀਤਾ ਗਿਆ ਹੈ ਤੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਣ ਦੀ ਗੱਲ ਵੀ ਆਖੀ ਹੈ ।
ਦੱਸ ਦਈਏ ਕਿ ਪੰਜਾਬ ਵਿੱਚ ਹਰ ਸਾਲ ਔਸਤ 1200 ਕਰੋੜ ਰੁਪਏ ਦੀ ਬਿਜਲੀ ਚੋਰੀ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਬਿਜਲੀ ਚੋਰੀ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ । ਇਸ ਲਈ ਪਾਵਰਕੌਮ ਦੇ ਅਧਿਕਾਰੀਆਂ ਨੂੰ ਵੀ ਸਖਤੀ ਦੇ ਹੁਕਮ ਦਿੱਤੇ ਗਏ ਹਨ । ਜ਼ਿਕਰਯੋਗ ਹੈ ਕਿ CM ਭਗਵੰਤ ਮਾਨ ਨੇ ਵੀਰਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ DC ਤੇ SSP’s ਨਾਲ ਮੀਟਿੰਗ ਕੀਤੀ ਸੀ । ਇਸ ਦੌਰਾਨ ਮੁੱਖ ਮੰਤਰੀ ਵੱਲੋਂ ਬਿਜਲੀ ਚੋਰੀ ਰੋਕਣ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ।
ਵੀਡੀਓ ਲਈ ਕਲਿੱਕ ਕਰੋ -: