ਮੰਡੀ ਤੋਂ ਸਾਂਸਦ ਕੰਗਨਾ ਰਣੌਤ ਨੂੰ CISF ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਵੱਲੋਂ ਥੱਪੜੇ ਮਾਰੇ ਜਾਣ ਦੇ ਮਾਮਲੇ ‘ਤੇ ਸੀਐੱਮ ਭਗਵੰਤ ਮਾਨ ਨੇ ਆਪਣੀ ਰਾਏ ਰੱਖੀ ਹੈ। ਉਨ੍ਹਾਂ ਕਿਹਾ ਕਿ ਕੁਲਵਿੰਦਰ ਕੰਗਨਾ ਦੇ ਪੁਰਾਣੇ ਬਿਆਨਾਂ ਨੂੰ ਲੈ ਕੇ ਉਨ੍ਹਾਂ ਤੋਂ ਨਾਰਾਜ਼ ਸੀ। ਇਸੇ ਕਾਰਨ ਉਸ ਨੇ ਉਸ ਨੂੰ ਥੱਪੜ ਮਾਰਿਆ ਪਰ ਉਸ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ।
ਸੀਐੱਮ ਨੇ ਕਿਹਾ ਕਿ ਕੰਗਨਾ ਨੂੰ ਵੀ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ ਕਿਉਂਕਿ ਉਹ ਹੁਣ ਸਾਂਸਦ ਬਣ ਗਈ ਹੈ ਜਿਸ ਤਰ੍ਹਾਂ ਉਸ ਨੇ ਪੂਰੇ ਪੰਜਾਬ ਨੂੰ ਅੱਤਵਾਦੀ ਕਿਹਾ ਹੈ, ਉਹ ਪੂਰੀ ਤਰ੍ਹਾਂ ਤੋਂ ਗਲਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹਨ। ਦੂਜੇ ਪਾਸੇ ਦੇਸ਼ ਦੀ ਆਜ਼ਾਦੀ ਵਿਚ ਵੀ ਪੰਜਾਬ ਦਾ ਯੋਗਦਾਨ ਅਹਿਮ ਹੈ। ਅਸੀਂ ਪੂਰੇ ਦੇਸ਼ ਦਾ ਪੇਟ ਭਰਦੇ ਹਾਂ।
ਇਸ ਦੌਰਾਨ ਉਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ‘ਤੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਚ ਮੱਥਾ ਟੇਕਣ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਸੀ।ਦੋਵਾਂ ਨੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਿਆ। ਦੂਜੇ ਪਾਸੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਹੈ।
ਇਹ ਵੀ ਪੜ੍ਹੋ : ਟੀ-20 ਵਿਸ਼ਵ ਕੱਪ: ਦੱਖਣੀ ਅਫਰੀਕਾ ਤੇ ਬੰਗਲਾਦੇਸ਼ ਅੱਜ ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11
ਪੰਜਾਬ ‘ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਮੁੱਖ ਮੰਤਰੀ ਕਿਸੇ ਜਨਤਕ ਸਥਾਨ ‘ਤੇ ਆਏ ਹਨ। ਇਸ ਤੋਂ ਪਹਿਲਾਂ ਉਹ ਆਪਣੀ ਰਿਹਾਇਸ਼ ‘ਤੇ ਲੋਕ ਸਭਾ ਹਲਕਾ ਪੱਧਰੀ ਆਗੂਆਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ‘ਚ ਆਪਣੀ ਹਾਰ ਬਾਰੇ ਵਿਚਾਰ ਕਰ ਰਹੇ ਸਨ। ਪਾਰਟੀ ਨੇ ਇਸ ਚੋਣ ਵਿੱਚ 13 ਵਿੱਚੋਂ ਸਿਰਫ਼ ਤਿੰਨ ਸੀਟਾਂ ਹੀ ਜਿੱਤੀਆਂ ਹਨ। ਇਸ ਦੇ ਨਾਲ ਹੀ ਪਾਰਟੀ ਦੇ ਚਾਰ ਮੰਤਰੀ ਅਤੇ ਤਿੰਨ ਵਿਧਾਇਕ ਚੋਣ ਹਾਰ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: