ਪੰਜਾਬ ਵਿਚ 10 ਲੱਖ ਰੁਪਏ ਦੇ ਹੈਲਥ ਕਾਰਡ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਯੋਜਨਾ ਨੂੰ ਲੈ ਕੇ ਅਫ਼ਵਾਹਾਂ ਫੈਲਾਈਆਂ ਜਾਰਹੀਆਂ ਹਨ। ਮਰੀਜ਼ ਦੇ ਹਸਪਤਾਲ ਜਾਣ ਤੋਂ ਲੈ ਕੇ ਠੀਕ ਹੋ ਕੇ ਆਉਣ ਤੱਕ ਦਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਰੱਖਣਾ ਸਾਡੀ ਜ਼ਿੰਮੇਵਾਰੀ ਹੈ, ਜੇ ਕਾਰਡ ਹੋਣ ਦੇ ਬਾਵਜੂਦ ਕੋਈ ਪੈਸੇ ਮੰਗਦਾ ਹੈ ਤਾਂ ਸਾਨੂੰ ਜਾਣਕਾਰੀ ਦਿਓ। ਉਨ੍ਹਾਂ ਕਿਹਾ ਕਿ ਯੋਜਨਾ ਨੂੰ ਲੈ ਕੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਕਿਸੇ ਨੂੰ ਕਿਸੇ ਨੂੰ ਅਫ਼ਵਾਹਾਂ ‘ਚ ਆਉਣ ਦੀ ਲੋੜ ਨਹੀਂ।
CM ਮਾਨ ਸਪੱਸ਼ਟ ਕੀਤਾ ਕਿ ਇਸ ਯੋਜਨਾ ਤਹਿਤ ਹੁਣ ਕੋਈ ਵੀ ਪੰਜਾਬੀ ਪੈਸਿਆਂ ਦੀ ਘਾਟ ਕਾਰਨ ਬਿਹਤਰ ਇਲਾਜ ਤੋਂ ਵਾਂਝਾ ਨਹੀਂ ਰਹੇਗਾ। ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਪੰਜਾਬ ਦੇ ਹਸਪਤਾਲਾਂ ਵਿੱਚ ਇਸ ਯੋਜਨਾ ਦੇ ਤਹਿਤ ਮਰੀਜ਼ਾਂ ਦਾ ਮੁਫ਼ਤ ਇਲਾਜ ਸ਼ੁਰੂ ਹੋ ਚੁੱਕਾ ਹੈ।
ਇਹ ਵੀ ਪੜ੍ਹੋ : ਆਪ੍ਰੇਸ਼ਨ ਪ੍ਰਹਾਰ ਤਹਿਤ ਵੱਡੀ ਕਾਰਵਾਈ, ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਗ੍ਰਿਫ਼ਤਾਰ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਰੋਧੀ ਲੋਕ ਇਸ ਯੋਜਨਾ ਬਾਰੇ ਗਲਤ ਜਾਣਕਾਰੀ ਫੈਲਾ ਕੇ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ। ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਦਾਅਵੇ ਬਿਲਕੁਲ ਗਲਤ ਅਤੇ ਬੇਬੁਨਿਆਦ ਹਨ। ਇਹ ਯੋਜਨਾ ਪੂਰੀ ਤਰ੍ਹਾਂ ਲਾਗੂ ਹੈ ਅਤੇ ਹਰ ਲੋੜਵੰਦ ਦੇ ਹਿੱਸੇ ਆਵੇਗੀ।
ਵੀਡੀਓ ਲਈ ਕਲਿੱਕ ਕਰੋ -:

























