ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ, ਸੁਪਰੀਮ ਕੋਰਟ ਨੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਜ਼ਮਾਨਤ ਮਿਲਣ ਮਗਰੋਂ ਕੇਜਰੀਵਾਲ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਨਗੇ।
ਕੇਜਰੀਵਾਲ ਨੂੰ ਮਿਲੀ ਜ਼ਮਾਨਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ -ਸੁਪਰੀਮ ਕੋਰਟ ਦਾ ਧੰਨਵਾਦ…. ਹੁਣ ਅਸੀਂ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਨੂੰ ਹੋਰ ਸ਼ਿੱਦਤ ਦੇ ਨਾਲ ਲੜਾਂਗੇ… ਅਰਵਿੰਦ ਕੇਜਰੀਵਾਲ ਇਕ ਵਿਅਕਤੀ ਨਹੀਂ ਇਕ ਸੋਚ ਹਨ…. ਤੇ ਹੁਣ ਇਸ ਸੋਚ ਨੂੰ ਹੋਰ ਤੇਜ਼ੀ ਨਾਲ ਅੱਗੇ ਲੈ ਕੇ ਵਧਾਂਗੇ। ਇੰਕਲਾਬ ਜ਼ਿੰਦਾਬਾਦ।
ਵੀਡੀਓ ਲਈ ਕਲਿੱਕ ਕਰੋ -: