ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਜਨਾਲਾ ਦੇ ਭਾਲਾ ਪਿੰਡ ਸ਼ੂਗਰ ਮਿੱਲ ਵਿਖੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਵੰਡਣ ਲਈ ਅੰਮ੍ਰਿਤਸਰ ਪਹੁੰਚੇ। ਮੁੱਖ ਮੰਤਰੀ ਨੇ ਅਜਨਾਲੇ ਦੇ 52 ਪਿੰਡਾਂ ਲਈ 5 ਕਰੋੜ 70 ਲੱਖ ਦਾ ਮੁਆਵਜ਼ਾ ਦਿੱਤਾ। ਲਗਭਗ 631 ਲਾਭਪਾਤਰੀ ਕਿਸਾਨਾਂ ਨੂੰ ਘਰਾਂ ਅਤੇ ਫਸਲਾਂ ਦਾ ਮੁਆਵਜ਼ਾ ਦਿੱਤਾ ਗਿਆ।

ਇਸ ਸਾਲ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ, ਜਿਸ ਵਿੱਚ ਲਗਭਗ 135,000 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਸੀ ਕਿ ਦੀਵਾਲੀ ਤੋਂ ਪਹਿਲਾਂ ਸਾਰੇ ਹੜ੍ਹ ਪੀੜਤਾਂ ਨੂੰ ਰਾਹਤ ਫੰਡ ਵੰਡਣੇ ਸ਼ੁਰੂ ਹੋ ਜਾਣਗੇ। ਅਤੇ ਆਪਣੇ ਵਾਅਦੇ ਮੁਤਾਬਕ ਅੱਜ ਅਜਨਾਲਾ ਤੋਂ ਮੁਆਵਜ਼ਾ ਰਾਸ਼ੀ ਵੰਡਣ ਦੀ ਸ਼ੁਰੂਆਤ ਕੀਤੀ ਗਈ।
ਇਹ ਵੀ ਪੜ੍ਹੋ : ਪੰਜਗਰਾਈਂ ਕਲਾਂ ਵਿਖੇ ਆਵਾਰਾ ਪਸ਼ੂ ਨਾਲ ਮੋਟਰਸਾਈਕਲ ਦੀ ਹੋਈ ਟੱ/ਕਰ, ਨੌਜਵਾਨ ਦੀ ਗਈ ਜਾ/ਨ
ਵੀਡੀਓ ਲਈ ਕਲਿੱਕ ਕਰੋ -:
























