ਵਿਗਿਆਨ ਇਸ ਲਈ ਸਫਲ ਹੈ ਕਿਉਂਕਿ ਇਹ ਖੁਦ ਨੂੰ ਸੁਧਾਰ ਲੈਂਦਾ ਹੈ। ਵਿਗਿਆਨ ਖੁਦ ਹੀ ਦੱਸ ਦਿੰਦਾ ਹੈ ਕਿ ਇਹ ਦਵਾਈ ਪਹਿਲਾਂ ਦੀ ਦਵਾਈ ਨਾਲੋਂ ਵਧੀਆ ਹੈ। ਵਿਗਿਆਨ ਇਸ ਕੰਮ ਲਈ ਕਿਸੇ ਦੀ ਪ੍ਰਸ਼ੰਸਾ ਨਹੀਂ ਕਰਦਾ, ਸਗੋਂ ਆਪਣੇ ਆਪ ਨੂੰ ਸੁਧਾਰਨ ਦਾ ਕੰਮ ਕਰਦਾ ਹੈ । ਇਹ ਵਿਚਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪੰਜਾਬ ਦੇ ਪਹਿਲੇ ਡਰੋਨ ਸਿਖਲਾਈ ਕੇਂਦਰ ਸਬੰਧੀ ਕਰਵਾਏ ਗਏ ਪ੍ਰੋਗਰਾਮ ਦੌਰਾਨ ਸਾਂਝੇ ਕੀਤੇ।
ਮੁਹਾਲੀ ਦੇ ਪਿੰਡ ਘਡੂਆਂ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਨੇ ਦੇਸ਼ ਦਾ ਸੱਤਵਾਂ ਅਤੇ ਪੰਜਾਬ ਦਾ ਪਹਿਲਾ ਡਰੋਨ ਸਿਖਲਾਈ ਕੇਂਦਰ ਬਣਾਇਆ ਹੈ। ਇਸ ਦੀ ਸ਼ੁਰੂਆਤ ਕਰਨ ਲਈ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਉਨ੍ਹਾਂ ਨੇ ਡਰੋਨ ਟਰੇਨਿੰਗ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ, ਪਰ ਉਨ੍ਹਾਂ ਨੂੰ ਨਿਖਾਰਨ ਵਾਲਿਆਂ ਦੀ ਘਾਟ ਹੈ। ਵਿਦੇਸ਼ ਜਾਣ ਲਈ ਆਈਲੈਟਸ ਇੱਕ ਭਾਸ਼ਾ ਦਾ ਕੰਮ ਕਰਦੀ ਹੈ ਪਰ ਪੰਜਾਬ ਅੰਦਰ ਨੌਜਵਾਨ ਆਈਲੈਟਸ ਨੂੰ ਡਿਗਰੀ ਮੰਨ ਬੈਠੇ ਹਨ। ਇਸ ਵਿੱਚ ਆਉਣ ਵਾਲੇ ਸਾਢੇ 7 ਜਾਂ 8 ਬੈਂਡਾਂ ਦੀ ਮਦਦ ਨਾਲ ਆਪਣਿਆਂ ਤੋਂ ਦੂਰ ਰਹਿ ਕੇ ਵਿਦੇਸ਼ ਜਾ ਕੇ ਕੰਮ ਕਰਦੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ‘ਜੁਗਾੜੂ ਰੇਹੜੀਆਂ’ ਬੰਦ ਕਰਨ ਨੂੰ ਲੈ ਕੇ ਦਿੱਤੇ ਗਏ ਹੁਕਮ ਲਏ ਗਏ ਵਾਪਿਸ
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਸ ਵਿੱਚ ਨੌਜਵਾਨਾਂ ਦਾ ਕੋਈ ਕਸੂਰ ਨਹੀਂ ਹੈ ਪਰ ਅੱਜ ਤੱਕ ਸਰਕਾਰਾਂ ਨੇ ਕਦੇ ਵੀ ਇੱਥੇ ਰੁਜ਼ਗਾਰ ਵਰਗਾ ਮਾਹੌਲ ਨਹੀਂ ਬਣਾਇਆ, ਜਿਸ ਨਾਲ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਰੋਕਿਆ ਜਾ ਸਕੇ। ਪੰਜਾਬ ਦੇ ਲੋਕਾਂ ਨੇ ਸਾਨੂੰ ਇੱਕ ਮੌਕਾ ਦਿੱਤਾ ਹੈ ਅਤੇ ਅਸੀਂ ਇਸ ਮੌਕੇ ਨੂੰ ਬਰਬਾਦ ਨਹੀਂ ਹੋਣ ਦਿਆਂਗੇ । ਸੂਬੇ ਅੰਦਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਮਲਟੀਨੈਸ਼ਨਲ ਕੰਪਨੀਆਂ ਲਿਆਵਾਂਗੇ ਤਾਂ ਜੋ ਨੌਜਵਾਨਾਂ ਨੂੰ ਆਪਣਾ ਦੇਸ਼ ਛੱਡ ਕੇ ਵਿਦੇਸ਼ ਨਾ ਜਾਣਾ ਪਵੇ। ਇਸ ਦੇ ਨਾਲ ਹੀ ਉਨ੍ਹਾਂ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤੇ ਡਰੋਨ ਟਰੇਨਿੰਗ ਸੈਂਟਰ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: